PM ਵੱਲੋਂ ਗੁਜਰਾਤ ‘ਚ 21 ਹਜ਼ਾਰ ਕਰੋੜ ਦੇ ਵਿਕਾਸ ਕਾਰਜਾਂ ਦਾ ਉਦਘਾਟਨ

by jaskamal

ਨਿਊਜ਼ ਡੈਸਕ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨਿੱਚਰਵਾਰ ਨੂੰ ਇੱਥੇ ਲੈਪਰੋਸੀ ਗਰਾਊਂਡ 'ਚ ਇੱਕ ਸਮਾਗਮ ਦੌਰਾਨ ਰੇਲਵੇ ਪ੍ਰਾਜੈਕਟਾਂ ਸਣੇ 21,000 ਕਰੋੜ ਰੁਪਏ ਦੇ ਵੱਖ ਵੱਖ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਤੇ ਕਈਆਂ ਦਾ ਉਦਘਾਟਨ ਕੀਤਾ। ਮੰਚ ’ਤੇ ਪਹੁੰਚਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਖੁੱਲ੍ਹੀ ਜੀਪ 'ਚ ਬੈਠ ਕੇ ਪ੍ਰੋਗਰਾਮ ਵਾਲੀ ਥਾਂ ਦਾ ਦੌਰਾ ਕੀਤਾ ਤੇ ਇੱਥੇ ਪੁੱਜੇ ਲੋਕਾਂ ਦਾ ਨਿੱਘਾ ਸਵਾਗਤ ਕੀਤਾ। ਇਸ ਤੋਂ ਪਹਿਲਾਂ ਸਵੇਰੇ ਪ੍ਰਧਾਨ ਮੰਤਰੀ ਨੇ ਆਪਣੀ ਮਾਤਾ ਹੀਰਾਬੇਨ ਨਾਲ ਮੁਲਾਕਾਤ ਕੀਤੀ, ਜੋ ਅੱਜ ਆਪਣੇ 100ਵੇਂ ਸਾਲ 'ਚ ਦਾਖ਼ਲ ਹੋ ਗਏ ਹਨ ਤੇ ਗਾਂਧੀਨਗਰ ਨੇੜੇ ਆਪਣੀ ਰਿਹਾਇਸ਼ ’ਤੇ ਉਨ੍ਹਾਂ ਤੋਂ ਆਸ਼ੀਰਵਾਦ ਲਿਆ। ਮੋਦੀ ਸਵੇਰੇ ਸਾਢੇ ਛੇ ਵਜੇ ਰਾਏਸਨ ਪਿੰਡ 'ਚ ਪਹੁੰਚ ਗਏ ਸਨ ਤੇ ਉਨ੍ਹਾਂ ਨੇ ਆਪਣਾ ਅੱਧਾ ਘੰਟਾ ਉਥੇ ਬਿਤਾਇਆ। ਵਡੋਦਰਾ 'ਚ ਸਮਾਗਮ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਵਡੋਦਰਾ ਨੇ ਉਨ੍ਹਾਂ ਦਾ ਉਸ ਤਰ੍ਹਾਂ ਪਾਲਣ-ਪੋਸ਼ਣ ਕੀਤਾ ਹੈ, ਜਿਵੇਂ ਇੱਕ ਮਾਂ ਆਪਣੇ ਬੱਚੇ ਦਾ ਕਰਦੀ ਹੈ।