G-20 ਸੰਮੇਲਨ ‘ਚ ਭਾਗ ਲੈਣ ਲਈ PM ਮੋਦੀ ਜਾਪਾਨ ਲਈ ਰਵਾਨਾ

by mediateam

ਵੈੱਬ ਡੈਸਕ (ਵਿਕਰਮ ਸਹਿਜਪਾਲ) : ਜਾਪਾਨ ਦੇ ਓਸਾਕਾ 'ਚ G-20 ਸੰਮੇਲਨ ਵਿੱਚ ਹਿੱਸਾ ਲੈਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੁੱਧਵਾਰ ਦੀ ਰਾਤ ਭਾਰਤ ਤੋਂ ਰਵਾਨਾ ਹੋ ਚੁੱਕੇ ਹਨ। ਇਸ ਸੰਮੇਲਨ ਵਿੱਚ ਪੀਐੱਮ ਮੋਦੀ ਫਰਾਂਸ, ਜਾਪਾਨ, ਅਮਰੀਕਾ, ਇੰਡੋਨੇਸ਼ੀਆ ਅਤੇ ਤੁਰਕੀ ਦੇ ਨੇਤਾਵਾਂ ਨਾਲ ਗੱਲਬਾਤ ਕਰਨਗੇ। ਇਸ ਦੇ ਨਾਲ ਹੀ BRICKS ਯਾਨੀ ਬ੍ਰਾਜ਼ੀਲ, ਰੂਸ, ਭਾਰਤ, ਚੀਨ ਅਤੇ ਦੱਖਣੀ ਅਫ਼ਰੀਕਾ ਦੇ ਨੇਤਾਵਾਂ ਵਿਚਾਲੇ ਬੈਠਕ ਹੋਵੇਗੀ। 

ਜਾਪਾਨ ਦੇ ਓਸਾਕਾ 'ਚ 27-29 ਜੂਨ G-20 ਸੰਮੇਲਨ ਹੋਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਅਤੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਸਮੇਤ ਕਈ ਵੱਡੇ ਨੇਤਾਵਾਂ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਵਪਾਰ ਸਮੇਤ ਕਈ ਮੁੱਦਿਆਂ 'ਤੇ ਚਰਚਾ ਹੋਣ ਦੀ ਉਮੀਦ ਹੈ।

More News

NRI Post
..
NRI Post
..
NRI Post
..