PM ਮੋਦੀ ਨੇ ਜਰਮਨ ਕਾਰੋਬਾਰੀਆਂ ਨੂੰ ਕੀਤੀ ਅਪੀਲ, ਕਿਹਾ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ 'ਤੇ ਜਰਮਨ ਉਦਯੋਗਪਤੀਆਂ ਨਾਲ ਗੱਲਬਾਤ ਕੀਤੀ 'ਤੇ ਉਨ੍ਹਾਂ ਨੂੰ ਭਾਰਤ ਦੇ ਨੌਜਵਾਨਾਂ 'ਚ ਨਿਵੇਸ਼ ਕਰਨ ਦੀ ਅਪੀਲ ਕੀਤੀ। ਯੂਰਪ ਦੇ 3 ਦੇਸ਼ਾਂ ਦੇ ਦੌਰੇ ਦੇ ਪਹਿਲੇ ਪੜਾਅ 'ਚ ਨੇ ਜਰਮਨ ਦੇ ਚਾਂਸਲਰ ਓਲਾਫ ਸਕੋਲਜ਼ ਨਾਲ ਵਪਾਰਕ ਗੋਲਮੇਜ਼ ਬੈਠਕ ਦੀ ਸਹਿ-ਪ੍ਰਧਾਨਗੀ ਕੀਤੀ।

ਵਿਦੇਸ਼ ਮੰਤਰਾਲੇ ਨੇ ਇਕ ਪ੍ਰੈੱਸ ਬਿਆਨ 'ਚ ਕਿਹਾ, "ਪ੍ਰਧਾਨ ਮੰਤਰੀ ਨੇ ਸਰਕਾਰ ਦੁਆਰਾ ਕੀਤੇ ਗਏ ਵਿਆਪਕ ਸੁਧਾਰਾਂ 'ਤੇ ਜ਼ੋਰ ਦਿੱਤਾ 'ਤੇ ਭਾਰਤ ਵਿੱਚ ਸਟਾਰਟ-ਅੱਪ ਅਤੇ ਯੂਨੀਕੋਰਨ ਦੀ ਵਧ ਰਹੀ ਗਿਣਤੀ ਨੂੰ ਰੇਖਾਂਕਿਤ ਕੀਤਾ।"

ਉਨ੍ਹਾਂ ਉਦਯੋਗਪਤੀਆਂ ਨੂੰ ਭਾਰਤ ਦੇ ਨੌਜਵਾਨਾਂ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ। ਵਿਦੇਸ਼ ਮੰਤਰਾਲੇ ਨੇ ਇਕ ਟਵੀਟ 'ਚ ਕਿਹਾ, "ਸਾਡੇ ਵਪਾਰਕ ਸਬੰਧਾਂ ਨੂੰ ਹੋਰ ਡੂੰਘਾ ਕਰਨ ਦੇ ਹਿੱਸੇ ਵਜੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਓਲਾਫ ਸਕੋਲਜ਼ ਨੇ ਭਾਰਤੀ 'ਤੇ ਜਰਮਨ ਕੰਪਨੀਆਂ ਦੇ ਉੱਚ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਭਾਰਤ-ਜਰਮਨ ਆਰਥਿਕ ਅਤੇ ਵਪਾਰਕ ਭਾਈਵਾਲੀ ਨੂੰ ਹੋਰ ਡੂੰਘਾ ਕਰਨ ਦੇ ਤਰੀਕਿਆਂ 'ਤੇ ਚਰਚਾ ਕੀਤੀ।