PM ਮੋਦੀ ਨੇ ਪੰਜਾਬ ‘ਚ ‘ਆਪ’ ਦੀ ਵੱਡੀ ਜਿੱਤ ‘ਤੇ ਦਿੱਤੀਆਂ ਮੁਬਾਰਕਾਂ

by jaskamal

ਨਿਊਜ਼ ਡੈਸਕ : ਪੰਜਾਬ ਵਿਧਾਨ ਸਭਾ ਚੋਣਾਂ 2022 'ਚ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ਹੋਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਧਾਨ ਸਭਾ ਚੋਣਾਂ 2020 ਦੇ ਨਤੀਜਿਆਂ ਤੋਂ ਬਾਅਦ ਆਮ ਆਦਮੀ ਪਾਰਟੀ ਨੂੰ ਜਿੱਤ ਲਈ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਹੈ ਕਿ ਸਰਕਾਰ ਪੰਜਾਬ ਦੀ ਭਲਾਈ ਲਈ ਹਰ ਸੰਭਵ ਸਹਿਯੋਗ ਦੇਵੇਗੀ।

 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ 'ਚ ਲਿਖਿਆ  ਹੈ ਕਿ ਮੈਂ ਆਮ ਆਦਮੀ ਪਾਰਟੀ  ਨੂੰ ਪੰਜਾਬ ਚੋਣਾਂ 'ਚ ਜਿੱਤ ਲਈ ਵਧਾਈ ਦਿੰਦਾ ਹਾ ਅਤੇ ਪੰਜਾਬ ਦੀ ਭਲਾਈ ਲਈ ਕੇਂਦਰ ਤੋਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿਵਾਉਂਦਾ ਹਾਂ। ਪੰਜਾਬ ਵਿੱਚ ਆਮ ਆਦਮੀ ਪਾਰਟੀ ਵੱਡੀ ਬਹੁਮਤ ਨਾਲ ਜਿੱਤ ਹਾਸਿਲ ਕੀਤੀ ਹੈ।ਤੁਹਾਨੂੰ ਦੱਸ ਦੇਈਏ ਕਿ  ਪੰਜਾਬੀ ਸੰਗੀਤ ਇੰਡਸਟਰੀ, ਬਾਲੀਵੁੱਡ ਸਟਾਰ ਅਤੇ ਕਈ ਵੱਡੀਆ ਸਖਸ਼ੀਅਤਾਂ ਨੇ ਭਗਵੰਤ ਮਾਨ ਨੂੰ ਆਪਣੀ ਵਧਾਈ ਦਿੱਤੀ ਹੈ।