PM ਮੋਦੀ ਨੇ CM ਯੋਗੀ ਨੂੰ ਜਨਮ ਦਿਨ ਦੀ ਦਿੱਤੀ ਵਧਾਈ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਉਨ੍ਹਾਂ ਦੇ 50ਵੇਂ ਜਨਮ ਦਿਨ ’ਤੇ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਉਨ੍ਹਾਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਅਗਵਾਈ ’ਚ ਸੂਬੇ ਦੇ ਵਿਕਾਸ ਦੀਆਂ ਨਵੀਆਂ ਉੱਚਾਈਆਂ ਨੂੰ ਛੂਹਿਆ ਹੈ।

ਪ੍ਰਧਾਨ ਮੰਤਰੀ ਮੋਦੀ ਨੇ ਇਕ ਟਵੀਟ ’ਚ ਕਿਹਾ ਕਿ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਜਨਮ ਦਿਨ ਦੀਆਂ ਸ਼ੁੱਭਕਾਮਨਾਵਾਂ। ਉਨ੍ਹਾਂ ਨੇ ਸੂਬੇ ਦੀ ਜਨਤਾ ਲਈ ਲੋਕ ਹਿੱਤਕਾਰੀ ਸ਼ਾਸਨ ਯਕੀਨੀ ਕੀਤਾ ਹੈ। ਉਨ੍ਹਾਂ ਦੀ ਸਿਹਤ ਅਤੇ ਲੰਬੇ ਜੀਵਨ ਦੀ ਕਾਮਨਾ ਕਰਦਾ ਹਾਂ