PM ਮੋਦੀ ਵੱਲੋਂ ਅਮਰਨਾਥ ਹਾਦਸੇ ‘ਤੇ ਦੁੱਖ ਦਾ ਪ੍ਰਗਟਾਵਾ, ਉਪ ਰਾਜਪਾਲ ਨੇ ਲਿਆ ਜਾਇਜ਼ਾ

by jaskamal

ਨਿਊਜ਼ ਡੈਸਕ : ਅੱਜ ਪਹਿਲਗਾਮ 'ਚ ਅਮਰਨਾਥ ਗੁਫਾ ਨੇੜੇ ਬੱਦਲ ਫਟ ਗਿਆ। ਬੱਦਲ ਫਟਣ ਕਾਰਨ ਇਲਾਕੇ ਵਿੱਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ। ਇਸ ਹਾਦਸੇ 'ਚ 10 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 40 ਲੋਕ ਲਾਪਤਾ ਦੱਸੇ ਜਾ ਰਹੇ ਹਨ। ਘਟਨਾ ਤੋਂ ਬਾਅਦ ਅਮਰਨਾਥ ਯਾਤਰਾ ਨੂੰ ਰੋਕ ਦਿੱਤਾ ਗਿਆ ਹੈ। ਦੂਜੇ ਪਾਸੇ ਪੀ.ਐੱਮ. ਮੋਦੀ ਨੇ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ।

PM ਨੇ ਟਵੀਟ ਕਰ ਕੇ ਕਿਹਾ, ''ਅਮਰਨਾਥ ਗੁਫਾ ਦੇ ਹਾਦਸੇ ਤੋਂ ਦੁਖੀ ਹਾਂ। ਉਪ ਰਾਜਪਾਲ ਮਨੋਜ ਸਿਨਹਾ ਨੇ ਸਥਿਤੀ ਦਾ ਜਾਇਜ਼ਾ ਲਿਆ ਹੈ। ਮੌਕੇ 'ਤੇ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ। ਦੁਖੀ ਪਰਿਵਾਰਾਂ ਪ੍ਰਤੀ ਮੇਰੀ ਸੰਵੇਦਨਾ ਹੈ।'

More News

NRI Post
..
NRI Post
..
NRI Post
..