ਰਵਨੀਤ ਬਿੱਟੂ ਦੀ ਮੋਦੀ ਨੂੰ ਸਲਾਹ; ਹੈਲੀਕਾਪਟਰ ਰਾਹੀਂ ਪੰਜਾਬ ਆਇਓ; ਸੜਕ ‘ਤੇ ਕਿਤੇ ਫਿਰ ਨਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੰਜਾਬ ਦੇ ਦੌਰੇ ਲਈ ਹੈਲੀਕਾਪਟਰ ਦੀ ਵਰਤੋਂ ਕਰਨੀ ਚਾਹੀਦੀ ਹੈ ਕਿਉਂਕਿ ਉਨ੍ਹਾਂ ਨੂੰ ਸੜਕੀ ਰਸਤੇ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਹੈਲੀਕਾਪਟਰ ਜਾਂ ਹਵਾਈ ਜਹਾਜ਼ ਰਾਹੀਂ ਪੰਜਾਬ ਦਾ ਦੌਰਾ ਕਰਨਾ ਚਾਹੀਦਾ ਹੈ ਕਿਉਂਕਿ ਜੇਕਰ ਉਹ ਰਾਜ 'ਚ ਸੜਕ ਰਾਹੀਂ ਯਾਤਰਾ ਦੀ ਚੋਣ ਕਰਦੇ ਹਨ ਤਾਂ ਉਨ੍ਹਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਦੱਸ ਦਈਏ ਕਿ ਪ੍ਰਧਾਨ ਮੰਤਰੀ ਪੰਜਾਬ ਵਿਚ 3 ਦਿਨ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ। ਇਸ ਤੋਂ ਪਹਿਲਾਂ ਵੀ ਪਿਛਲੇ ਮਹੀਨੇ ਉਹ ਪੰਜਾਬ ਵਿਚ ਫਿਰੋਜ਼ਪੁਰ ਰੈਲੀ ਕਰਨ ਆਏ ਸਨ ਪਰ ਸੁਰੱਖਿਆ ਕਾਰਨਾਂ ਕਰਕੇ ਉਨ੍ਹਾਂ ਨੂੰ ਆਪਣਾ ਦੌਰਾ ਵਿਚਾਲੇ ਛੱਡ ਕੇ ਵਾਪਸ ਪਰਤਣਾ ਪਿਆ ਸੀ।