PM ਮੋਦੀ ਨੇ ‘ਸ਼ਹੀਦੀ ਦਿਹਾੜੇ’ ਮੌਕੇ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਦਿੱਤੀ ਸ਼ਰਧਾਂਜਲੀ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਸ਼ਹੀਦੀ ਦਿਹਾੜੇ’ ਮੌਕੇ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਸ਼ਰਧਾਂਜਲੀ ਭੇਟ ਕੀਤੀ । ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰ ਕੇ ਕਿਹਾ, ‘‘ਸ਼ਹੀਦੀ ਦਿਹਾੜੇ ’ਤੇ ਭਾਰਤ ਮਾਤਾ ਦੇ ਅਮਰ ਸਪੂਤ ਵੀਰ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਕੋਟਿ-ਕੋਟਿ ਨਮਨ। ਮਾਂ ਭੂਮੀ ਲਈ ਮਰ ਮਿਟਣ ਦਾ ਉਨ੍ਹਾਂ ਦਾ ਜਜ਼ਬਾ ਦੇਸ਼ਵਾਸੀਆਂ ਨੂੰ ਸਦਾ ਪ੍ਰੇਰਿਤ ਕਰਦਾ ਰਹੇਗਾ। ਜੈ ਹਿੰਦ!’’

ਸ਼ਹੀਦੀ ਦਿਹਾੜੇ ਮੌਕੇ ਪ੍ਰਧਾਨ ਮੰਤਰੀ ਵੀਡੀਓ ਕਾਨਫਰੰਸ ਜ਼ਰੀਏ ਕੋਲਕਾਤਾ ਦੇ ਵਿਕਟੋਰੀਆ ਮੈਮੋਰੀਅਲ ਹਾਲ ’ਚ ਵਿਪਲਵੀ ਭਾਰਤ ਗੈਲਰੀ ਦਾ ਉਦਘਾਟਨ ਕਰਨਗੇ। ਜ਼ਿਕਰਯੋਗ ਹੈ ਕਿ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਲਾਹੌਰ ਸਾਜਿਸ਼ ਮਾਮਲੇ ਵਿਚ ਮੌਤ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਅੱਜ ਦੇ ਹੀ ਦਿਨ ਅੰਗਰੇਜ਼ੀ ਹਕੂਮਤ ਵਲੋਂ ਫਾਂਸੀ ’ਤੇ ਲਟਕਾ ਦਿੱਤਾ ਗਿਆ ਸੀ। ਇਸ ਲਈ ਉਨ੍ਹਾਂ ਦੀ ਸ਼ਹਾਦਤ ਨੂੰ ਨਮਨ ਕਰਨ ਲਈ‘ਸ਼ਹੀਦੀ ਦਿਹਾੜੇ’ ਦੇ ਰੂਪ ’ਚ ਮਨਾਇਆ ਜਾਂਦਾ ਹੈ।