ਨਵੀਂ ਦਿੱਲੀ (ਸਰਬ):ਸ਼ੁੱਕਰਵਾਰ ਨੂੰ ਹੋਈ ਐਨਡੀਏ ਸੰਸਦੀ ਦਲ ਦੀ ਮੀਟਿੰਗ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਕਾਲੀ ਸਿਆਸਤ ਦੇ ਬਾਬਾ ਬੋਹੜ ਵਜੋਂ ਜਾਣੇ ਜਾਂਦੇ ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕੀਤਾ।
ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੇ ਐਨ.ਡੀ.ਏ. ਪੰਜਾਬ ਵਿੱਚ ਹਰ ਵਾਰ ਭਾਜਪਾ ਅਤੇ ਅਕਾਲੀ ਦਲ ਨੇ ਮਿਲ ਕੇ ਚੋਣਾਂ ਲੜੀਆਂ ਹਨ। ਇਸ ਦੇ ਨਾਲ ਹੀ ਇਸ ਵਾਰ ਦੋਵੇਂ ਪੰਜਾਬ ਵਿਚ ਇਕੱਲੇ ਹੀ ਚੋਣ ਮੈਦਾਨ ਵਿਚ ਉਤਰੇ ਸਨ। ਇਸ ਦੇ ਨਤੀਜੇ ਵਜੋਂ ਪੰਜਾਬ ਵਿੱਚ ਭਾਜਪਾ ਨੂੰ ਹਾਰ ਦਾ ਮੂੰਹ ਦੇਖਣਾ ਪਿਆ। ਨਰਿੰਦਰ ਮੋਦੀ ਨੇ ਕਿਹਾ ਕਿ ਪੰਜਾਬ ਵਿੱਚ ਕਿਸਾਨ ਅੰਦੋਲਨ ਕਾਰਨ ਗਠਜੋੜ ਟੁੱਟਿਆ ਹੈ। ਇਸ ਕਾਰਨ ਦੋਵਾਂ ਪਾਰਟੀਆਂ ਨੂੰ ਪੰਜਾਬ ਵਿੱਚ ਇਕੱਲਿਆਂ ਹੀ ਚੋਣ ਲੜਨੀ ਪਈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਗੇ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਦਾ ਗਠਜੋੜ ਟੁੱਟਣ ਕਾਰਨ ਦੋਵਾਂ ਪਾਰਟੀਆਂ ਨੂੰ ਨੁਕਸਾਨ ਉਠਾਉਣਾ ਪਿਆ ਹੈ। ਜਿੱਥੇ ਭਾਜਪਾ ਦਾ ਖਾਤਾ ਜ਼ੀਰੋ ਰਿਹਾ, ਉਥੇ ਅਕਾਲੀ ਦਲ ਦਾ ਖਾਤਾ ਕਿਸੇ ਤਰ੍ਹਾਂ ਖੁੱਲ੍ਹਣ ਵਿੱਚ ਕਾਮਯਾਬ ਰਿਹਾ। ਅਕਾਲੀ ਦਲ ਆਪਣਾ ਗੜ੍ਹ ਬਚਾਉਣ ਵਿੱਚ ਹੀ ਕਾਮਯਾਬ ਰਿਹਾ। ਪ੍ਰਕਾਸ਼ ਸਿੰਘ ਬਾਦਲ ਦੀ ਨੂੰਹ ਹਰਸਿਮਰਤ ਕੌਰ ਬਾਦਲ ਬਠਿੰਡਾ ਤੋਂ ਚੋਣ ਜਿੱਤ ਗਈ ਹੈ। ਜੇਕਰ ਹਰ ਵਾਰ ਦੀ ਤਰ੍ਹਾਂ ਦੋਵੇਂ ਪਾਰਟੀਆਂ ਮਿਲ ਕੇ ਚੋਣ ਲੜਦੀਆਂ ਤਾਂ ਨਤੀਜਾ ਕੁਝ ਹੋਰ ਹੋਣਾ ਸੀ।