Germany ਦੌਰੇ ‘ਤੇ ਬੋਲੇ PM ਮੋਦੀ- Russia-Ukraine ਯੁੱਧ ਲਈ ਚਿੰਤਤ ਭਾਰਤ

by jaskamal

ਨਿਊਜ਼ ਡੈਸਕ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਜਰਮਨੀ ਦੇ ਚਾਂਸਲਰ ਓਲਾਫ ਸ਼ੋਲਜ਼ ਨਾਲ ਦੁਵੱਲੇ ਸਬੰਧਾਂ ਦੇ ਸਮੁੱਚੇ ਪਹਿਲੂਆਂ ਦੀ ਸਮੀਖਿਆ ਕੀਤੀ ਅਤੇ ਯੂਕ੍ਰੇਨ ਸੰਕਟ ਦਾ ਜ਼ਿਕਰ ਕਰਦਿਆਂ ਕਿਹਾ ਕਿ ਜੰਗ 'ਚ ਕਿਸੇ ਦੀ ਜਿੱਤ ਨਹੀਂ ਹੋਵੇਗੀ, ਸਭ ਨੂੰ ਨੁਕਸਾਨ ਹੋਵੇਗਾ, ਇਸ ਲਈ ਭਾਰਤ ਸ਼ਾਂਤੀ ਦੇ ਪੱਖ 'ਚ ਹੈ। ਇਸ ਦੇ ਨਾਲ ਹੀ ਜਰਮਨੀ ਦੇ ਚਾਂਸਲਰ ਓਲਾਫ ਸ਼ੋਲਜ਼ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜਰਮਨੀ 'ਚ ਹੋਣ ਵਾਲੇ ਜੀ-7 ਸੰਮੇਲਨ ਲਈ ਸੱਦਾ ਦਿੱਤਾ। ਸ਼ੋਲਜ਼ ਨੇ ਕਿਹਾ ਕਿ ਗਲੋਬਲ ਅਰਥਵਿਵਸਥਾ ਤੇ ਜਲਵਾਯੂ ਪਰਿਵਰਤਨ ਗੱਲਬਾਤ 'ਚ ਭਾਰਤ ਦੀ ਭੂਮਿਕਾ ਮਹੱਤਵਪੂਰਨ ਹੈ।

ਪ੍ਰਧਾਨ ਮੰਤਰੀ ਮੋਦੀ ਨੇ ਦੋਹਾਂ ਪੱਖਾਂ ਵਿਚਾਲੇ ਬੈਠਕ ਤੋਂ ਬਾਅਦ ਸਾਂਝੀ ਪ੍ਰੈੱਸ ਬ੍ਰੀਫਿੰਗ 'ਚ ਕਿਹਾ ਕਿ ਯੂਕ੍ਰੇਨ ਦੇ ਸੰਕਟ ਦੀ ਸ਼ੁਰੂਆਤ ਤੋਂ ਹੀ ਅਸੀਂ ਤੁਰੰਤ ਜੰਗਬੰਦੀ ਦੀ ਮੰਗ ਕੀਤੀ ਸੀ ਅਤੇ ਇਸ ਗੱਲ 'ਤੇ ਜ਼ੋਰ ਦਿੱਤਾ ਸੀ ਕਿ ਵਿਵਾਦ ਨੂੰ ਸੁਲਝਾਉਣ ਲਈ ਗੱਲਬਾਤ ਹੀ ਇਕੋ-ਇਕ ਰਸਤਾ ਹੈ। ਉਨ੍ਹਾਂ ਕਿਹਾ, ''ਸਾਡਾ ਮੰਨਣਾ ਹੈ ਕਿ ਇਸ ਜੰਗ 'ਚ ਕਿਸੇ ਦੀ ਜਿੱਤ ਨਹੀਂ ਹੋਵੇਗੀ, ਸਾਰਿਆਂ ਨੂੰ ਦੁੱਖ ਝੱਲਣਾ ਪਵੇਗਾ, ਇਸ ਲਈ ਅਸੀਂ ਸ਼ਾਂਤੀ ਦੇ ਪੱਖ 'ਚ ਹਾਂ।''