PM ਮੋਦੀ ਨੇ ਟਵੀਟ ਕਰਕੇ ਦਿੱਤੀ ਜਨਮਦਿਨ ਦੀ ਵਧਾਈ, ਚੰਨੀ ਬੋਲੇ- ਮੇਰਾ ਜਨਮਦਿਨ ਨਹੀਂ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਉਨ੍ਹਾਂ ਦੇ ਜਨਮਦਿਨ ’ਤੇ ਸ਼ੁੱਭਕਾਮਨਾਵਾਂ ਦਿੱਤੀਆਂ। ਹੈਰਾਨੀ ਤਾਂ ਉਦੋਂ ਹੋਈ ਜਦੋਂ ਦੇਰ ਸ਼ਾਮ ਮੁੱਖ ਮੰਤਰੀ ਚੰਨੀ ਨੇ ਟਵੀਟ ਕਰਕੇ ਕਿਹਾ ਕਿ ਅੱਜ ਮੇਰਾ ਜਨਮਦਿਨ ਨਹੀਂ ਹੈ।

ਮੁੱਖ ਮੰਤਰੀ ਨੂੰ ਸੋਸ਼ਲ ਮੀਡੀਆ 'ਤੇ ਬੀਤੇ ਦਿਨ ਜਨਮ ਦਿਨ ਦੀਆਂ ਵਧਾਈਆਂ ਮਿਲਦੀਆਂ ਰਹੀਆਂ। ਕਿਸੇ ਨੇ ਲੰਮੀ ਉਮਰ ਦੀ ਦੁਆ ਮੰਗੀ ਤਾਂ ਕਿਸੇ ਨੇ ਉਨ੍ਹਾਂ ਦੇ ਭਵਿੱਖ ਲਈ ਮੰਗਲ ਕਾਮਨਾ ਕੀਤੀ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਟਵੀਟ ਕਰ ਕੇ ਲਿਖਿਆ ਕਿ ਤੁਹਾਡਾ ਸਭ ਦਾ ਸ਼ੁੱਭਕਾਮਨਾਵਾਂ ਲਈ ਧੰਨਵਾਦ ਪਰ ਅੱਜ ਮੇਰਾ ਜਨਮਦਿਨ ਨਹੀਂ ਹੈ। ਮੈਂ ਤੁਹਾਡੀਆਂ ਦੁਆਵਾਂ ਨੂੰ ਆਪਣੇ ਜੀਵਨ ਦਾ ਸਭ ਤੋਂ ਉਤਮ ਆਸ਼ੀਰਵਾਦ ਸਮਝਦੇ ਹੋਏ ਅੱਗੇ ਹੋਰ ਮਿਹਨਤ ਕਰਨ ਲਈ ਤਤਪਰ ਰਹਾਂਗਾ। ਤੁਹਾਡਾ ਸਭ ਦਾ ਧੰਨਵਾਦ।

More News

NRI Post
..
NRI Post
..
NRI Post
..