ਮੁੱਖ ਮੰਤਰੀਆਂ ਨਾਲ PM ਮੋਦੀ ਦੀ ਬੈਠਕ, ਕਿਹਾ: ਕੋਰੋਨਾ ਦੀ ਚੌਥੀ ਲਹਿਰ ਦਾ ਖ਼ਤਰਾ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕੋਰੋਨਾ ਵਾਇਰਸ ਦੀ ਸਥਿਤੀ ਨੂੰ ਲੈ ਕੇ ਵੀਡੀਓ ਕਾਨਫਰੰਸ ਜ਼ਰੀਏ ਬੈਠਕ ਕੀਤੀ। ਬੈਠਕ ’ਚ ਪ੍ਰਧਾਨ ਮੰਤਰੀ ਨੇ ਮੁੱਖ ਮੰਤਰੀਆਂ ਨੂੰ ਕਿਹਾ ਕਿ ਕੋਰੋਨਾ ਦੇ ਕੇਸ ਵਧ ਰਹੇ ਹਨ, ਉਸ ਤੋਂ ਸਪੱਸ਼ਟ ਹੈ ਕਿ ਕੋਰੋਨਾ ਦੀ ਚੁਣੌਤੀ ਅਜੇ ਪੂਰੀ ਤਰ੍ਹਾਂ ਟਲੀ ਨਹੀਂ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਓਮੀਕ੍ਰੋਨ ਅਤੇ ਉਸ ਤੋਂ ਬਾਅਦ ਸਬ-ਵੈਰੀਐਂਟ ਗੰਭੀਰ ਹਾਲਾਤ ਪੈਦਾ ਕਰ ਸਕਦੇ ਹਨ, ਇਹ ਯੂਰਪ ਦੇ ਦੇਸ਼ਾਂ ’ਚ ਅਸੀਂ ਵੇਖ ਸਕਦੇ ਹਾਂ। ਉਨ੍ਹਾਂ ਕਿਹਾ ਕਿ ਕੋਰੋਨਾ ਕੇਸਾਂ ਦੀ ਬੇਕਾਬੂ ਰਫ਼ਤਾਰ ਨੂੰ ਰੋਕਣ ਲਈ ਮਿਲ ਕੇ ਕੰਮ ਕਰਨਾ ਹੋਵੇਗਾ। ਕੋਰੋਨਾ ਤੋਂ ਬਚਾਅ ਲਈ ਵੈਕਸੀਨ ਸਭ ਵੀ ਜ਼ਰੂਰ ਲਗਵਾਓ। ਉਨ੍ਹਾਂ ਨੇ ਕਿਹਾ ਕਿ ਬੱਚਿਆਂ ਨੂੰ ਕੋਰੋਨਾ ਤੋਂ ਬਚਾਉਣ ਲਈ ਸਕੂਲਾਂ ’ਚ ਵੈਕਸੀਨ ਮੁਹਿੰਮ ਚਲਾਈ ਜਾਵੇ।