ਫਿਰੋਜ਼ਪੁਰ ਫੇਰੀ ਵਿੱਚ ਸੁਰੱਖਿਆ ਉਲੰਘਣ ਮਾਮਲੇ ਤੋਂ ਬਾਅਦ PM ਮੋਦੀ ਦਾ ਪੰਜਾਬ ਦੌਰਾ..

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : 5 ਜਨਵਰੀ ਨੂੰ ਫਿਰੋਜ਼ਪੁਰ ਫੇਰੀ ਵਿੱਚ ਸੁਰੱਖਿਆ ਦੀ ਉਲੰਘਣ ਚ ਉੱਠੇ ਸਵਾਲਾਂ ਤੋਂ ਬਾਅਦ ਪਹਿਲੀ ਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜਲੰਧਰ ਵਿੱਚ ਪਹੁੰਚ ਰਹੇ ਹਨ। ਪੰਜਾਬ ਭਾਜਪਾ ਦੇ ਜਨਰਲ ਸਕੱਤਰ ਸੁਭਾਸ਼ ਸ਼ਰਮਾ ਨੇ ਦੱਸਿਆ ਕਿ ਪੀਐਮ ਮੋਦੀ 16 ਫਰਵਰੀ ਨੂੰ ਪਠਾਨਕੋਟ ਵਿੱਚ ਦੂਜੀ ਰੈਲੀ ਅਤੇ 17 ਫਰਵਰੀ ਨੂੰ ਅਬੋਹਰ ਵਿੱਚ ਤੀਜੀ ਰੈਲੀ ਨੂੰ ਸੰਬੋਧਨ ਕਰਨਗੇ। ਉਨ੍ਹਾਂ ਦੀ ਜਲੰਧਰ ਫੇਰੀ ਲਈ ਪੁਖਤਾ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਵੱਲੋਂ ਸਾਰੇ ਇਹਤਿਆਤੀ ਕਦਮ ਚੁੱਕੇ ਜਾ ਰਹੇ ਹਨ।

ਪੀਐੱਮ ਦੇ ਦੌਰੇ ਲਈ ਥਾਂ-ਥਾਂ ਅਤੇ ਆਲੇ-ਦੁਆਲੇ ਹਜ਼ਾਰਾਂ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਪੀਏਪੀ ਮੈਦਾਨ ਵਿੱਚ ਲਗਭਗ 25,000 ਲੋਕਾਂ ਦੇ ਬੈਠਣ ਦੇ ਪ੍ਰਬੰਧ ਕੀਤੇ ਗਏ ਹਨ, ਜਿੱਥੇ ਲਗਭਗ 40,000 ਦੇ ਇਕੱਠ ਦੀ ਉਮੀਦ ਹੈ।

ਪੁਲਿਸ ਨੇ ਦੱਸਿਆ ਕਿ ਸਮਾਗਮ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ।5 ਜਨਵਰੀ ਨੂੰ ਪ੍ਰਧਾਨ ਮੰਤਰੀ ਦੀ ਸੁਰੱਖਿਆ 'ਚ ਉਸ ਸਮੇਂ ਢਿੱਲ ਦਾ ਮਾਮਲਾ ਸਾਹਮਣੇ ਆਇਆ ਸੀ, ਜਦੋਂ ਉਹ ਕੁਝ ਪ੍ਰਦਰਸ਼ਨਕਾਰੀਆਂ ਵੱਲੋਂ ਰੋਡ ਜਾਮ ਕੀਤੇ ਜਾਣ ਕਾਰਨ ਪੰਜਾਬ ਦੇ ਫਿਰੋਜ਼ਪੁਰ ਜਾਂਦੇ ਸਮੇਂ 15-20 ਮਿੰਟਾਂ ਲਈ ਫਲਾਈਓਵਰ 'ਤੇ ਫਸ ਗਏ ਸਨ। ਸੁਰੁਖਿਆ ਦੇ ਮਾਮਲੇ ਨੂੰ ਲੈ ਕੇ ਪ੍ਰਧਾਨ ਮੰਤਰੀ ਵੱਲੋਂ ਬੀਜੇਪੀ ਦੀ ਫਿਰੋਜ਼ਪੁਰ ਰੈਲੀ ਰੱਦ ਕਰ ਦਿੱਤੀ ਗਈ ਸੀ।