PM ਦਾ ਪੰਜਾਬੀਆਂ ਨੂੰ ਤੋਹਫਾ; “ਵੀਰ ਬਾਲ ਦਿਵਸ” ਵਜੋਂ ਮਨਾਇਆ ਜਾਵੇਗਾ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ

by jaskamal

ਨਿਊਜ਼ ਡੈਸਕ (ਜਸਕਮਲ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਮੂਹ ਪੰਜਾਬੀਆਂ ਨੂੰ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਤੋਹਫਾ ਦਿੱਤਾ ਹੈ। ਪ੍ਰਧਾਨ ਮੰਤਰੀ ਨੇ ਐਲਾਨ ਕੀਤਾ ਹੈ ਕਿ ਹੁਣ ਤੋਂ ਭਾਰਤ 'ਚ ਬਾਲ ਦਿਵਸ ਛੋਟੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਹੋਵੇਗਾ ਤੇ ਹੁਣ ਤੋਂ 26 ਦਿਸੰਬਰ ਨੂੰ ਵੀਰ ਬਾਲ ਦਿਵਸ ਮਨਾਇਆ ਜਾਇਆ ਕਰੇਗਾ। ਉਨ੍ਹਾਂ ਟਵੀਟ ਰਾਹੀਂ ਇਹ ਜਾਣਕਾਰੀ ਸਮੂਹ ਪੰਜਾਬੀਆਂ ਨਾਲ ਸਾਂਝੀ ਕੀਤੀ ਹੈ।

ਉਨ੍ਹਾਂ ਟਵੀਟ ਕਰ ਕੇ ਲਿਖਿਆ "ਅੱਜ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ 'ਤੇ, ਮੈਨੂੰ ਇਹ ਸਾਂਝਾ ਕਰਦੇ ਹੋਏ ਮਾਣ ਮਹਿਸੂਸ ਹੋ ਰਿਹਾ ਹੈ ਕਿ ਇਸ ਸਾਲ ਦੀ ਸ਼ੁਰੂਆਤ, 26 ਦਸੰਬਰ ਨੂੰ 'ਵੀਰ ਬਾਲ ਦਿਵਸ' ਵਜੋਂ ਮਨਾਇਆ ਜਾਵੇਗਾ। ਇਹ ਸਾਹਿਬਜ਼ਾਦਿਆਂ ਦੀ ਦਲੇਰੀ ਅਤੇ ਉਨ੍ਹਾਂ ਦੀ ਇਨਸਾਫ਼ ਦੀ ਭਾਲ ਲਈ ਢੁਕਵੀਂ ਸ਼ਰਧਾਂਜਲੀ ਹੈ।

"ਮਾਤਾ ਗੁਜਰੀ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ 4 ਸਾਹਿਬਜ਼ਾਦਿਆਂ ਦੀ ਬਹਾਦਰੀ ਅਤੇ ਆਦਰਸ਼ ਲੱਖਾਂ ਲੋਕਾਂ ਨੂੰ ਬਲ ਬਖਸ਼ਣ। ਉਹ ਕਦੇ ਵੀ ਬੇਇਨਸਾਫ਼ੀ ਅੱਗੇ ਨਹੀਂ ਝੁਕੇ। ਉਹਨਾਂ ਨੇ ਇੱਕ ਅਜਿਹੀ ਦੁਨੀਆਂ ਦੀ ਕਲਪਨਾ ਕੀਤੀ ਜੋ ਸਮਾਵੇਸ਼ੀ ਅਤੇ ਇਕਸੁਰ ਹੈ। ਇਨ੍ਹਾਂ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਣਨਾ ਸਮੇਂ ਦੀ ਲੋੜ ਹੈ।" 'ਵੀਰ ਬਾਲ ਦਿਵਸ' ਉਸੇ ਦਿਨ ਹੋਵੇਗਾ ਜਿਸ ਦਿਨ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਜੀ ਅਤੇ ਸਾਹਿਬਜ਼ਾਦਾ ਫਤਹਿ ਸਿੰਘ ਜੀ ਨੇ ਕੰਧ ਵਿੱਚ ਜਿੰਦਾ ਬੰਦ ਕਰਕੇ ਸ਼ਹੀਦੀ ਪ੍ਰਾਪਤ ਕੀਤੀ ਸੀ। ਇਨ੍ਹਾਂ ਦੋਹਾਂ ਮਹਾਪੁਰਖਾਂ ਨੇ ਧਰਮ ਦੇ ਮਹਾਨ ਸਿਧਾਂਤਾਂ ਤੋਂ ਭਟਕਣ ਦੀ ਬਜਾਏ ਮੌਤ ਨੂੰ ਤਰਜੀਹ ਦਿੱਤੀ।

https://twitter.com/narendramodi/status/1480064047894523905
https://twitter.com/narendramodi/status/1480064591442759681
https://twitter.com/narendramodi/status/1480064847593148418