PM ਵਲੋਂ ਪੁਤਿਨ ਨੂੰ ਦਿੱਤੀ ਸਲਾਹ ਦੀ ਹੋ ਰਹੀ ਸਭ ਪਾਸੇ ਤਾਰੀਫ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਰਾਸ਼ਟਰਪਤੀ ਇਮੈਨੂਅਲ ਮੈਕਰੋਨ ਨੇ ਕਿਹਾ ਕਿ ਭਾਰਤ ਦੇ PM ਮੋਦੀ ਨੇ ਰੂਸੀ ਰਾਸ਼ਟਰਪਤੀ ਪੁਤਿਨ ਨੂੰ ਕਿਹਾ ਸੀ ਕਿ ਇਹ ਜੰਗ ਦਾ ਸਮਾਂ ਨਹੀਂ ਹੈ ਤੇ ਉਨ੍ਹਾਂ ਦੀ ਇਹ ਗੱਲ ਬਹੁਤ ਵਧੀਆ ਹੈ। ਦੱਸ ਦਈਏ ਕਿ ਸੰਯੁਕਤ ਰਾਸ਼ਟਰ ਮਹਾਸਭਾ ਦੇ ਇਸ ਸੈਸ਼ਨ ਵਿੱਚ ਦੁਨੀਆਂ ਭਰ ਦੇ ਨੇਤਾਵਾਂ ਨੇ ਹਿਸਾ ਲਿਆ ਸੀ। ਇਸ ਦੌਰਾਨ ਹੀ ਭਾਰਤ ਦੇ ਪ੍ਰਧਾਨ ਮੰਤਰੀ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਮੁਲਾਕਾਤ ਕੀਤੀ ਸੀ ਤੇ ਕਿਹਾ ਸੀ ਕਿ 'ਇਹ ਜੰਗ ਦਾ ਯੁੱਗ ਨਹੀਂ ਹੈ' । ਇਸ ਗੱਲ ਨੂੰ ਲੈ ਕੇ ਦੁਨੀਆਂ ਭਰ ਵਿੱਚ ਚਰਚਾ ਚੱਲ ਰਹੀ ਹੈ ਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ ਕੀਤੀ ਜਾ ਰਹੀ ਹੈ। ਮੈਕਰੋਨ ਨੇ ਕਿਹਾ ਕਿ ਭਾਰਤ ਦੇ PM ਮੋਦੀ ਨੇ ਸਹੀ ਕਿਹਾ ਸੀ ਕਿ ਇਹ ਜੰਗ ਦਾ ਯੁੱਗ ਨਹੀ ਹੈ। ਇਹ ਸਮਾਂ ਹੈ ਕਿ ਅਸੀਂ ਸਾਰੇ ਦੇਸ਼ ਚੁਣੌਤੀਆਂ ਦਾ ਇਕਜੁੱਟ ਹੋ ਕੇ ਸਾਹਮਣਾ ਕਰੀਏ।