ਕਿਸਾਨੀ ਅੰਦੋਲਨ ਤੋਂ ਬਾਅਦ ਪ੍ਰਧਾਨ ਮੰਤਰੀ ਦਾ ਪਹਿਲਾ ਪੰਜਾਬ ਦੌਰਾ, ਵਿਕਾਸ ਕਾਰਜਾਂ ਦਾ ਰੱਖਣਗੇ ਨੀਂਹ ਪੱਥਰ

ਕਿਸਾਨੀ ਅੰਦੋਲਨ ਤੋਂ ਬਾਅਦ ਪ੍ਰਧਾਨ ਮੰਤਰੀ ਦਾ ਪਹਿਲਾ ਪੰਜਾਬ ਦੌਰਾ, ਵਿਕਾਸ ਕਾਰਜਾਂ ਦਾ ਰੱਖਣਗੇ ਨੀਂਹ ਪੱਥਰ

ਨਿਊਜ਼ ਡੈਸਕ (ਜਸਕਮਲ) : ਕੇਂਦਰ ਸਰਕਾਰ ਖੇਤਰ ‘ਚ ਸਿਹਤ ਬੁਨਿਆਦੀ ਢਾਂਚੇ ਨੂੰ ਨਵਾਂ ਹੁਲਾਰਾ ਦੇ ਰਹੀ ਹੈ। ਫਿਰੋਜ਼ਪੁਰ ਵਿਖੇ PGIMER ਦੇ ਸੈਟੇਲਾਈਟ ਸੈਂਟਰ ਦਾ ਨੀਂਹ ਪੱਥਰ ਰੱਖਣ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅੱਜ ਫਿਰੋਜ਼ਪੁਰ ਦੀ ਫੇਰੀ ‘ਤੇ ਆ ਰਹੇ ਹਨ। ਇਸ ਤੋਂ ਇਲਾਵਾ ਮਾਨਯੋਗ ਪ੍ਰਧਾਨ ਮੰਤਰੀ ਪੰਜਾਬ ‘ਚ ਹੁਸ਼ਿਆਰਪੁਰ ਅਤੇ ਕਪੂਰਥਲਾ ਵਿਖੇ ਦੋ ਮੈਡੀਕਲ ਕਾਲਜਾਂ ਦਾ ਨੀਂਹ ਪੱਥਰ ਰੱਖਣਗੇ।

ਬੁੱਧਵਾਰ ਨੂੰ ਫਿਰੋਜ਼ਪੁਰ ਪਹੁੰਚ ਰਹੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੱਥੇ ਉਹ 42 ਹਜ਼ਾਰ 750 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਣਗੇ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੀਐੱਮ ਮੋਦੀ ਦੇ ਆਉਣ ਤੋਂ ਪਹਿਲਾਂ ਫਿਰੋਜ਼ਪੁਰ ਜ਼ਿਲ੍ਹੇ ‘ਚ ਕਰੀਬ 10 ਹਜ਼ਾਰ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਮੋਦੀ ਦੀ ਸੁਰੱਖਿਆ ਨੂੰ ਲੈ ਕੇ ਫਿਰੋਜ਼ਪੁਰ ਪ੍ਰਸ਼ਾਸਨ ਪੱਭਾਂ ਭਾਰ ਹੈ। ਪੀਐਮਓ ਮੁਤਾਬਕ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ਦਾ ਨੀਂਹ ਪੱਥਰ ਰੱਖਿਆ ਜਾਵੇਗਾ।

ਇਸ ਨਾਲ ਦਿੱਲੀ ਤੋਂ ਅੰਮ੍ਰਿਤਸਰ ਤੇ ਦਿੱਲੀ ਤੋਂ ਕਟੜਾ ਦੇ ਸਫਰ ਦਾ ਸਮਾਂ ਅੱਧਾ ਰਹਿ ਜਾਵੇਗਾ। ਅੰਮ੍ਰਿਤਸਰ-ਊਨਾ ਸੈਕਸ਼ਨ ਨੂੰ ਚਾਰ ਮਾਰਗੀ ਬਣਾਇਆ ਜਾਵੇਗਾ, ਜਿਸ ਨਾਲ ਚਾਰ ਪ੍ਰਮੁੱਖ ਰਾਸ਼ਟਰੀ ਮਾਰਗਾਂ ਨੂੰ ਜੋੜਿਆ ਜਾਵੇਗਾ। ਇਸ ਦੌਰਾਨ ਮੁਕੇਰੀਆਂ-ਤਲਵਾੜਾ ਦੀ ਨਵੀਂ ਵੱਡੀ ਰੇਲਵੇ ਲਾਈਨ ਦਾ ਨੀਂਹ ਪੱਥਰ ਰੱਖਿਆ ਜਾਵੇਗਾ।