ਦਿੱਲੀ (ਪਾਇਲ): ਰਾਸ਼ਟਰੀ ਰਾਜਧਾਨੀ ਦਿੱਲੀ 'ਚ ਹੁਣ ਸਾਹ ਲੈਣਾ ਇਕ ਵੱਡੀ ਸਮੱਸਿਆ ਬਣ ਗਿਆ ਹੈ। ਅਸਮਾਨ ਨੂੰ ਢੱਕਣ ਵਾਲਾ ਧੂੰਆਂ ਅਤੇ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) ਦੇ ਵਧਦੇ ਅੰਕੜੇ ਦੱਸਦੇ ਹਨ ਕਿ ਸ਼ਹਿਰ ਦਾ ਹਰ ਕੋਨਾ ਦਮ ਘੁੱਟਣ ਦੀ ਕਗਾਰ 'ਤੇ ਹੈ।
ਦੱਸ ਦਇਏ ਕਿ ਸ਼ੁੱਕਰਵਾਰ ਨੂੰ ਦਿੱਲੀ ਦੀ ਹਵਾ ਦੀ ਗੁਣਵੱਤਾ ਖਤਰਨਾਕ ਪੱਧਰ 'ਤੇ ਰਹੀ। ਸ਼ੁੱਕਰਵਾਰ ਨੂੰ ਸ਼ਹਿਰ ਦਾ ਔਸਤ AQI 325 ਦਰਜ ਕੀਤਾ ਗਿਆ, ਜੋ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਦੇ ਮਾਪਦੰਡਾਂ ਅਨੁਸਾਰ 'ਬਹੁਤ ਮਾੜੀ' ਸ਼੍ਰੇਣੀ ਵਿੱਚ ਆਉਂਦਾ ਹੈ। ਪੱਛਮੀ ਦਿੱਲੀ ਦਾ ਮੁੰਡਕਾ ਖੇਤਰ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਜਿੱਥੇ AQI 436 ਤੱਕ ਪਹੁੰਚ ਗਿਆ ਜੋ ਕਿ 'ਗੰਭੀਰ' ਸ਼੍ਰੇਣੀ ਦਾ ਸੰਕੇਤ ਹੈ।
ਦੱਸ ਦਇਏ ਕਿ ਮੁੰਡਕਾ ਵਰਗੇ ਖੇਤਰਾਂ ਵਿੱਚ, 'ਗੰਭੀਰ' ਪੱਧਰ ਦਾ AQI ਤੰਦਰੁਸਤ ਲੋਕਾਂ ਨੂੰ ਵੀ ਗੰਭੀਰ ਸਾਹ ਦੀਆਂ ਬਿਮਾਰੀਆਂ ਤੋਂ ਪੀੜਤ ਬਣਾ ਸਕਦਾ ਹੈ ਜਦੋਂ ਕਿ ਇਹ ਪਹਿਲਾਂ ਤੋਂ ਮੌਜੂਦ ਸਿਹਤ ਸਥਿਤੀਆਂ ਵਾਲੇ ਲੋਕਾਂ 'ਤੇ ਗੰਭੀਰ ਪ੍ਰਭਾਵ ਪਾ ਸਕਦਾ ਹੈ।
ਜਿਸ ਦੌਰਾਨ ਡਾਕਟਰਾਂ ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਬਿਨਾਂ ਜ਼ਰੂਰਤ ਘਰ ਤੋਂ ਬਾਹਰ ਨਿਕਲਣ ਤੋਂ ਬਚਣ ਅਤੇ ਖਾਸ ਕਰਕੇ ਬੱਚਿਆਂ, ਬਜ਼ੁਰਗਾਂ ਅਤੇ ਸਾਂਸ ਨਾਲ ਸੰਬੰਧਿਤ ਬਿਮਾਰੀਆਂ ਵਾਲੇ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਲੋੜ ਹੈ।
ਸਰਕਾਰ ਅਤੇ ਏਜੰਸੀਆਂ ਨੂੰ ਇਸ ਨਾਜ਼ੁਕ ਸਥਿਤੀ ਨਾਲ ਨਜਿੱਠਣ ਲਈ ਠੋਸ ਅਤੇ ਐਮਰਜੈਂਸੀ ਕਦਮ ਚੁੱਕਣ ਦੀ ਲੋੜ ਹੈ।



