ਪੰਜਾਬ ‘ਚ ਜ਼ਹਿਰੀਲੀ ਸ਼ਰਾਬ ਦਾ ਕਹਿਰ, 104 ‘ਤੇ ਪੁੱਜਾ ਮਰਨ ਵਾਲਿਆਂ ਦਾ ਅੰਕੜਾ

by mediateam

ਅੰਮ੍ਰਿਤਸਰ (ਐਨ.ਆਰ.ਆਈ. ਮੀਡਿਆ) : ਅੰਮ੍ਰਿਤਸਰ (ਐਨ.ਆਰ.ਆਈ. ਮੀਡਿਆ) : ਪੰਜਾਬ ਦੇ ਜ਼ਿਲ੍ਹਿਆਂ 'ਚ ਵਾਪਰੀ ਇਸ ਘਟਨਾ ਕਾਰਨ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ ਦਾ ਅੰਕੜਾ 104 ਪਹੁੰਚ ਗਿਆ ਹੈ, ਜਿਨ੍ਹਾਂ ਵਿੱਚ ਅੰਮ੍ਰਿਤਸਰ ਦਿਹਾਤੀ ਵਿੱਚ 12 ਅਤੇ ਗੁਰਦਾਸਪੁਰ (ਬਟਾਲਾ) ਵਿੱਚ 12 ਮੌਤਾਂ ਦਾ ਅਤੇ ਤਰਨਤਾਰਨ ਵਿੱਚ ਤਿੰਨ ਹੋਰ ਮੌਤਾਂ ਨਾਲ ਵੱਧ ਕੇ ਅੰਕੜਾ 80 ਦਾ ਹੋ ਗਿਆ ਹੈ।

ਇਸ ਮਾਮਲੇ ਵਿੱਚ ਪੁਲਿਸ ਵੱਲੋਂ ਕਾਰਵਾਈ ਕਰਦਿਆਂ 33 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁਕਿਆ ਹੈ ਅਤੇ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕਾਂ ਦੀ ਗਿਣਤੀ ਹੋਰ ਵੱਧ ਸਕਦੀ ਹੈ ਕਿਉਂਕਿ ਸਪੱਸ਼ਟ ਤੌਰ ‘ਤੇ ਕਈ ਇਲਾਕਿਆਂ ਵਿੱਚ ਜ਼ਹਿਰੀਲੀ ਸ਼ਰਾਬ ਵੇਚਣ ਵਾਲਿਆਂ ਦਾ ਨੈਟਵਰਕ ਫੈਲਿਆ ਹੋਇਆ ਹੈ। 

11 ਅਧਿਕਾਰੀ ਮੁਅੱਤਲ

ਮਾਮਲੇ ਨੂੰ ਵੇਖਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤੁਰੰਤ ਕਾਰਵਾਈ ਕਰਦਿਆਂ 7 ਆਬਕਾਰੀ ਤੇ ਕਰ ਅਧਿਕਾਰੀਆਂ ਅਤੇ 6 ਪੁਲਿਸ ਅਧਿਕਾਰੀਆਂ ਨੂੰ ਮੁਅੱਤਲ ਕਰਕੇ ਜਾਂਚ ਦੇ ਹੁਕਮ ਦਿੱਤੇ ਗਏ ਹਨ।

More News

NRI Post
..
NRI Post
..
NRI Post
..