ਜ਼ਹਿਰੀਲੀ ਸ਼ਰਾਬ ਨੇ ਲੈ ਲਈ 10 ਲੋਕਾਂ ਦੀ ਜਾਨ !

by vikramsehajpal

ਤਾਮਿਲਨਾਡੂ (ਐਨ.ਆਰ.ਆਈ. ਮੀਡਿਆ) - ਕੱਲਾਕੁਰਿਚੀ ਜ਼ਿਲ੍ਹੇ 'ਚ ਜ਼ਹਰਿਲੀ ਸ਼ਰਾਬ ਪੀਣ ਕਾਰਨ 10 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਉਥੇ ਜ਼ਹਿਰੀਲੀ ਸ਼ਰਾਬ ਪੀਣ ਕਾਰਨ 40 ਦੇ ਕਰੀਬ ਲੋਕ ਬੀਮਾਰ ਪੈ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਬੁੱਧਵਾਰ ਦੁਪਹਿਰ ਨੂੰ ਸ਼ਰਾਬ ਪੀਣ ਦੇ ਤੁਰੰਤ ਬਾਅਦ ਇਨ੍ਹਾਂ ਲੋਕਾਂ ਦੀ ਸਿਹਤ ਵਿਗੜਨ ਲੱਗੀ।

ਕੁਝ ਲੋਕਾਂ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ, ਜਦੋਂਕਿ ਕੁਝ ਦੀ ਹਸਪਤਾਲ 'ਚ ਮੌਤ ਹੋ ਗਈ। ਇਸ ਸਿਲਸਿਲੇ 'ਚ ਜ਼ਹਿਰੀਲੀ ਸ਼ਰਾਬ ਵੇਚਣ ਵਾਲੇ 49 ਸਾਲ ਦੇ ਕੰਨੂਕੱਟੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਨਾਲ ਹੀ 200 ਲੀਟਰ ਜ਼ਹਿਰੀਲੀ ਸ਼ਰਾਬ ਜ਼ਬਤ ਕੀਤੀ ਗਈ ਹੈ। ਦੱਸ ਦਈਏ ਕਿ ਮੁਲਜ਼ਮ ਕੋਲੋਂ ਬਰਾਮਦ ਕੀਤੀ ਗਈ 200 ਲੀਟਰ ਨਾਜਾਇਜ਼ ਸ਼ਰਾਬ ਦੇ ਵਿਸ਼ਲੇਸ਼ਣ ਤੋਂ ਪਤਾ ਲੱਗਾ ਕਿ ਇਸ ਵਿੱਚ ਘਾਤਕ ‘ਮੀਥੇਨ’ ਸੀ।

ਮੁੱਖ ਮੰਤਰੀ ਐੱਮ. ਕੇ. ਸਟਾਲਿਨ ਨੇ ਘਟਨਾ ਦੀ ਪੂਰੀ ਤਰ੍ਹਾਂ ਜਾਂਚ ਕਰਨ ਲਈ ਸੀਬੀ-ਸੀਆਈਡੀ ਜਾਂਚ ਦੇ ਹੁਕਮ ਦਿੱਤੇ ਹਨ। ਇੱਕ ਸਰਕਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਕਾਲਾਕੁਰੀਚੀ ਦੇ ਜ਼ਿਲ੍ਹਾ ਮੈਜਿਸਟਰੇਟ ਸ਼ਰਵਣ ਕੁਮਾਰ ਜਾਟਾਵਥਾ ਦਾ ਇਸ ਮਾਮਲੇ ਵਿੱਚ ਤਬਾਦਲਾ ਕਰ ਦਿੱਤਾ ਗਿਆ ਹੈ, ਜਦੋਂ ਕਿ ਪੁਲਿਸ ਸੁਪਰਡੈਂਟ ਸਮੇ ਸਿੰਘ ਮੀਨਾ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।