ਪੁਲਿਸ ਦੀ ਕਾਰਵਾਈ, ਲੁੱਟ-ਖੋਹ ਦੀਆਂ ਵਾਰਦਾਤਾਂ ‘ਚ ਸ਼ਾਮਲ 3 ਮੁਲਜ਼ਮ ਕਾਬੂ

by nripost

ਲੁਧਿਆਣਾ (ਰਾਘਵ) : ਥਾਣਾ ਜੋਧੇਵਾਲ ਦੀ ਪੁਲਸ ਨੇ ਖਾਸ ਮੁਖਬਰ ਦੀ ਇਤਲਾਹ 'ਤੇ ਲੁੱਟ-ਖੋਹ ਕਰਨ ਵਾਲੇ 3 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਉਕਤ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਇੰਚਾਰਜ ਇੰਸਪੈਕਟਰ ਜਸਬੀਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਹਰਸ਼ ਅਰੋੜਾ, ਅਕਾਸ਼ਦੀਪ ਸਿੰਘ, ਰੋਹਿਤ ਕੁਮਾਰ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਹਨ। ਅੱਜ ਪੁਲਿਸ ਨੇ ਨਾਕਾਬੰਦੀ ਦੌਰਾਨ ਤਿੰਨਾਂ ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਚੋਰੀ ਦਾ ਮੋਟਰਸਾਈਕਲ ਬਰਾਮਦ ਕਰ ਲਿਆ ਹੈ ਅਤੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।