ਪੁਲਿਸ ਨੇ ਕੱਸਿਆ ਗੈਂਗਸਟਰਾਂ ਖਿਲਾਫ ਸ਼ਿਕੰਜਾ, ਜੈਪਾਲ ਭੁੱਲਰ ਦਾ ਕਰੀਬੀ ਹਥਿਆਰਾਂ ਸਣੇ ਗ੍ਰਿਫਤਾਰ

by jaskamal

ਨਿਊਜ਼ ਡੈਸਕ : ਪੁਲਿਸ ਨੇ ਗੈਂਗਸਟਰਾਂ ਖਿਲਾਫ ਸ਼ਿਕੰਜਾ ਕੱਸਣਾ ਸ਼ੁਰੂ ਕੀਤਾ ਹੈ। ਪੁਲਿਸ ਨੇ ਕੋਲਕਾਤਾ ਵਿੱਚ ਮਾਰੇ ਗਏ ਗੈਂਗਸਟਰ ਜੈਪਾਲ ਸਿੰਘ ਭੁੱਲਰ ਤੇ ਜਸਪ੍ਰੀਤ ਸਿੰਘ ਜੱਸੀ ਦੇ ਨੇੜਲੇ ਸਾਥੀ ਹਰਬੀਰ ਸਿੰਘ ਸੋਹਲ ਵਾਸੀ ਪਿੰਡ ਔਲਖ ਜ਼ਿਲ੍ਹਾ ਅੰਮ੍ਰਿਤਸਰ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਕੋਲੋਂ ਦੋ 30 ਬੋਰ ਚਾਸ਼ਨੀ ਪਿਸਤੌਲਾਂ ਤੇ 7 ਮੈਗਜੀਨਾਂ ਬਰਾਮਦ ਕੀਤੇ ਗਏ ਹਨ।

ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੈਂਗਸਟਰਾਂ ਵਿਰੁੱਧ ਸ਼ਿਕੰਜਾ ਕੱਸਣ ਲਈ ਪੰਜਾਬ ਦੇ ਪ੍ਰਸ਼ਾਸਨ ਅਧਿਕਾਰੀਆਂ ਨੂੰ ਸਖਤ ਤਾੜਨਾ ਕੀਤੀ ਹੈ ਕਿ ਜਿਥੇ ਵੀ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਉਸ ਲਈ ਸਬੰਧਿਤ ਇਲਾਕੇ ਦਾ ਅਧਿਕਾਰੀ ਹੀ ਜ਼ਿੰਮੇਵਾਰ ਹੋਵੇਗਾ। ਮੁਖ ਮੰਤਰੀ ਵੱਲੋਂ ਗੈਂਗਸਟਰਾਂ ਵਿਰੁੱਧ ਬਣਾਈ ਗਈ ਐਂਟੀ ਗੈਂਗਸਟਰ ਟਾਸਕ ਫੋਰਸ ਵਿਚ ਅਧਿਕਾਰੀਆਂ ਦੀਆਂ ਨਿਯੁਕਤੀਆਂ ਵੀ ਹੋ ਗਈਆਂ ਹਨ।

More News

NRI Post
..
NRI Post
..
NRI Post
..