ਜਲੰਧਰ ‘ਚ ਬੰਬੀਹਾ ਗੈਂਗ ਦੇ 2 ਸ਼ੂਟਰ ਪੁਲਿਸ ਨੇ ਕੀਤੇ ਕਾਬੂ

by jagjeetkaur

ਜਲੰਧਰ, 19 ਅਪ੍ਰੈਲ 2024 – ਜਲੰਧਰ ਪੁਲਸ ਦੀ ਸਪੈਸ਼ਲ ਸੈੱਲ ਦੀ ਟੀਮ ਨੇ ਗੈਂਗਸਟਰ ਦਵਿੰਦਰ ਬੰਬੀਹਾ ਦੇ 2 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਕਾਬੂ ਕੀਤੇ ਅਨਿਲ ਕੁਮਾਰ ਉਰਫ ਰੌਕੀ ਅਤੇ ਮੁਕੇਸ਼ ਦੇ ਖਿਲਾਫ ਅਸਲਾ ਐਕਟ ਅਤੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

ਮੁਲਜ਼ਮਾਂ ਕੋਲੋਂ ਤਿੰਨ ਨਜਾਇਜ਼ ਹਥਿਆਰ ਅਤੇ ਇੱਕ ਕਿਲੋ ਅਫੀਮ ਬਰਾਮਦ ਹੋਈ ਹੈ। ਪੁਲਸ ਜਲਦ ਹੀ ਉਸ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਕਰੇਗੀ। ਡੀਜੀਪੀ ਨੇ ਖੁਲਾਸਾ ਕੀਤਾ ਹੈ ਕਿ ਉਕਤ ਮੁਲਜ਼ਮ ਕਈ ਕਤਲ ਅਤੇ ਫਿਰੌਤੀ ਦੇ ਮਾਮਲਿਆਂ ਵਿੱਚ ਸ਼ਾਮਲ ਸਨ।

ਜਾਣਕਾਰੀ ਅਨੁਸਾਰ ਉਕਤ ਮੁਲਜ਼ਮਾਂ ਨੂੰ ਸਪੈਸ਼ਲ ਸੈੱਲ ਨੇ ਰਾਮਾਮੰਡੀ ਨੇੜਿਓਂ ਕਾਬੂ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਮੁਕੇਸ਼ ਸ਼ਰਮਾ ਵਾਸੀ ਕਰੋਲ ਬਾਗ, ਜਲੰਧਰ ਅਤੇ ਅਨਿਲ ਕੁਮਾਰ ਉਰਫ ਰੌਕੀ ਵਾਸੀ ਜਲੰਧਰ ਵਜੋਂ ਹੋਈ ਹੈ। ਦੋਵੇਂ ਮੁਲਜ਼ਮ ਅਪਰਾਧਿਕ ਪਿਛੋਕੜ ਨਾਲ ਸਬੰਧਤ ਹਨ। ਜਦੋਂ ਉਕਤ ਮੁਲਜ਼ਮ ਪੁਲੀਸ ਨੂੰ ਦੇਖ ਕੇ ਭੱਜਣ ਲੱਗੇ ਤਾਂ ਸਪੈਸ਼ਲ ਸੈੱਲ ਦੀ ਟੀਮ ਨੇ ਪਿੱਛਾ ਕਰਕੇ ਉਨ੍ਹਾਂ ਨੂੰ ਕਾਬੂ ਕਰ ਲਿਆ।

More News

NRI Post
..
NRI Post
..
NRI Post
..