
26 ਜਨਵਰੀ (ਗਣਤੰਤਰ ਦਿਵਸ) ਨੂੰ ਮੁੱਖ ਰੱਖਦਿਆ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲਾ ਸੁਧਾਰ ਘਰ(ਜੇਲ੍ਹ)ਸ੍ਰੀ ਮੁਕਤਸਰ ਸਾਹਿਬ ਵਿਖੇ ਅਚਨਚੇਤ ਚੈਕਿੰਗ ਕੀਤੀ ਗਈ
ਦੱਸ ਦਈਏ ਕਿ ਗੋਰਵ ਯਾਦਵ ਆਈ.ਪੀ.ਐਸ ਡੀ.ਜੀ.ਪੀ ਪੰਜਾਬ ਦੀਆਂ ਹਦਾਇਤਾਂ ਤਹਿਤ. ਭਾਗੀਰਥ ਸਿੰਘ ਮੀਨਾ ਆਈ.ਪੀ.ਐਸ. ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਦੀ ਨਿਗਰਾਨੀ ਹੇਠ ਗਣਤੰਤਰ ਦਿਵਸ ਨੂੰ ਮੁੱਖ ਰੱਖਦਿਆ ਜ਼ਿਲ੍ਹਾ ਸੁਧਾਰ ਘਰ (ਜੇਲ)ਸ੍ਰੀ ਮੁਕਤਸਰ ਸਾਹਿਬ ਵਿਖੇ ਅਚਨਚੇਤ ਸਰਚ ਅਭਿਆਨ ਚਲਾਇਆ ਗਿਆ। ਇਸ ਸਰਚ ਅਭਿਆਨ ਦੌਰਾਨ ਵਰੂਣ ਕੁਮਾਰ ਸੁਪਰੀਡੈਂਟ ਜੇਲ,ਅਤੇ ਜਿਲ੍ਹਾ ਦੇ ਸਮੂਹ ਗਸ਼ਟਡ ਅਫਸਰਾਨ ਤੇ ਮੁੱਖ ਅਫਸਰਾਨ ਥਾਣਾ ਤੋਂ ਇਲਾਵਾ 225 ਦੇ ਕਰੀਬ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।