ਪੁਲਿਸ ਨੂੰ ਗੈਂਗਸਟਰ ਜੱਗੂ ਭਗਵਾਨਪੁਰੀਆਂ ਦਾ 2 ਦਿਨ ਦਾ ਮਿਲਿਆ ਰਿਮਾਂਡ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗੈਂਗਸਟਰ ਜੱਗੂ ਭਗਵਾਨਪੁਰੀਆਂ ਨੂੰ ਪੁਲਿਸ ਨੇ ਅੱਜ ਸ਼੍ਰੀ ਮੁਕਤਸਰ ਸਾਹਿਬ ਅਦਾਲਤ 'ਚ ਪੇਸ਼ ਕੀਤਾ। ਜਿੱਥੇ ਪੁਲਿਸ ਨੂੰ ਅਦਾਲਨ ਨੇ ਜੱਗੂ ਦਾ 2 ਦਿਨ ਦਾ ਰਿਮਾਂਡ ਦਿੱਤਾ ਹੈ। ਦੱਸਿਆ ਜਾ ਰਿਹਾ ਗੈਂਗਸਟਰ ਜੱਗੂ ਨੂੰ ਇੱਕ ਸ਼ਖਸ ਕੋਲੋਂ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਪੇਸ਼ ਕੀਤਾ ਗਿਆ । ਪੁਲਿਸ ਨੇ ਇਸ ਤੋਂ ਪਹਿਲਾਂ ਗੈਂਗਸਟਰ ਬਿਸ਼ਨੋਈ ਨੂੰ ਇਸ ਫਿਰੌਤੀ ਦੇ ਮਾਮਲੇ ਵਿੱਚ ਲਿਆਂਦਾ ਸੀ । ਜ਼ਿਕਰਯੋਗ ਹੈ ਕਿ 2021 ਨੂੰ ਸ਼੍ਰੀ ਮੁਕਤਸਰ ਸਾਹਿਬ ਵਿਖੇ ਇੱਕ ਵਿਅਕਤੀ ਨੇ ਪੁਲਿਸ ਨੂੰ ਸ਼ਿਕਾਇਤ ਦਰਜ਼ ਕਰਵਾਈ ਸੀ ਕਿ 3 ਨੰਬਰਾਂ ਤੋਂ ਫੋਨ ਕਰਕੇ ਉਸ ਕੋਲੋਂ 30 ਲੱਖ ਰੁਪਏ ਦੀ ਫਿਰੌਤੀ ਮੰਗੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਜੇਕਰ ਉਨ੍ਹਾਂ ਨੂੰ 30 ਲੱਖ ਨਾ ਦਿੱਤਾ ਤਾਂ ਉਸ ਦੇ ਪੁੱਤ ਨੂੰ ਮਾਰ ਦਿੱਤਾ ਜਾਵੇਗਾ । ਧਮਕੀ ਦੇਣ ਵਾਲਾ ਖੁਦ ਨੂੰ ਬਿਸ਼ਨੋਈ ਗੈਂਗ ਦਾ ਮੈਬਰ ਦੱਸ ਰਿਹਾ ਸੀ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ।