ਸਿੱਧੂ ਮੂਸੇਵਾਲਾ ਮਾਮਲੇ ‘ਚ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਿੱਧੂ ਮੂਸੇਵਾਲਾ ਮਾਮਲੇ ਵਿੱਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਇਕ ਹੋਰ ਵਿਅਕਤੀ ਜਗਤਾਰ ਸਿੰਘ ਨੂੰ ਅੰਮ੍ਰਿਤਸਰ ਦੇ ਸ਼੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਇਮੀਗ੍ਰੇਸ਼ਨ ਨੇ ਕਾਬੂ ਕੀਤਾ ਹੈ। ਦੱਸਿਆ ਜਾ ਰਿਹਾ ਕਿ ਉਕਤ ਵਿਅਕਤੀ ਸਪਾਈਸ ਜੈਟ ਰਾਹੀਂ ਦੁਬਈ ਫਰਾਰ ਹੋਣ ਦੀ ਤਾਕ 'ਚ ਸੀ। ਜਦਕਿ ਇਮੀਗ੍ਰੇਸ਼ਨ ਵਿਭਾਗ ਵਲੋਂ ਕਾਬੂ ਵਿਅਕਤੀ ਨੂੰ ਪੁਲਿਸ ਨੇ ਹਵਾਲੇ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਮਾਮਲੇ ਵਿੱਚ ਆਏ ਦਿਨ ਵੱਡੇ ਖੁਲਾਸੇ ਕੀਤੇ ਜਾ ਰਹੇ ਹਨ । ਪੁੱਛਗਿੱਛ ਦੌਰਾਨ ਪਤਾ ਲੱਗਾ ਕਿ ਜੱਗੂ ਭਗਵਾਨਪੁਰੀਆਂ ਨੇ ਮੂਸੇਵਾਲਾ ਨੂੰ ਮਾਰਨ ਲਈ ਹਥਿਆਰ ਲੁਧਿਆਣਾ ਤੋਂ ਲਿਆਂਦੇ ਸੀ । ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ । ਜ਼ਿਕਰਯੋਗ ਹੈ ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਗੋਲੀਆਂ ਮਾਰ ਕੇ ਕਲ ਕਰ ਦਿੱਤਾ ਗਿਆ ਸੀ ।

More News

NRI Post
..
NRI Post
..
NRI Post
..