ਥਾਣੇਦਾਰ ਨੇ ਗੋਲੀਆਂ ਮਾਰ ਕੇ ਕੀਤਾ ਗੁਆਂਢੀ ਦਾ ਕਤਲ

by jaskamal

ਨਿਊਜ਼ ਡੈਸਕ : ਸੁਲਤਾਨਪੁਰ ਲੋਧੀ ਦੇ ਪਿੰਡ ਤਲਵੰਡੀ ਚੌਧਰੀਆਂ ਵਿਖੇ ਮਾਮੂਲੀ ਵਿਵਾਦ ਤੋਂ ਬਾਅਦ ਪੰਜਾਬ ਪੁਲਸ ਦੇ ਥਾਣੇਦਾਰ ਵੱਲੋਂ ਆਪਣੇ ਗੁਆਂਢੀ ਦਾ ਕਤਲ ਕਰਨ ਦੀ ਵੱਡੀ ਵਾਰਦਾਤ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪੰਜਾਬ ਪੁਲਸ ’ਚ ਥਾਣੇਦਾਰ ਹਰਦੇਵ ਸਿੰਘ ਨੇ ਆਪਣੀ ਲਾਇਸੈਂਸੀ ਬੰਦੂਕ ਨਾਲ ਗੋਲੀਆਂ ਮਾਰ ਕੇ ਜਸਵੀਰ ਸਿੰਘ ਪੁੱਤਰ ਮਹਿੰਦਰ ਸਿੰਘ ਦਾ ਕਤਲ ਕਰ ਦਿੱਤਾ। ਕਤਲ ਕਰਨ ਮਗਰੋਂ ASI ਹਰਦੇਵ ਸਿੰਘ ਫਰਾਰ ਹੈ।

ਇਸ ਵਾਰਦਾਤ ਦੀ ਜਾਣਕਾਰੀ ਮਿਲਦਿਆਂ ਹੀ ਸਬ-ਡਵੀਜ਼ਨ ਸੁਲਤਾਨਪੁਰ ਲੋਧੀ ਦੇ ਡੀਐੱਸਪੀ ਰਾਜੇਸ਼ ਕੱਕੜ ਤੇ ਥਾਣਾ ਤਲਵੰਡੀ ਚੌਧਰੀਆਂ ਦੇ ਮੁਖੀ ਬਲਜਿੰਦਰ ਸਿੰਘ ਇੰਸਪੈਕਟਰ ਪੁਲਸ ਫੋਰਸ ਲੈ ਕੇ ਘਟਨਾ ਸਥਾਨ ’ਤੇ ਪਹੁੰਚ ਗਏ ਤੇ ਜਾਂਚ ਆਰੰਭ ਕਰ ਦਿੱਤੀ ਹੈ। DSP ਰਾਜੇਸ਼ ਕੱਕੜ ਨੇ ਦੱਸਿਆ ਕਿ ਇਸ ਸਬੰਧੀ ਮ੍ਰਿਤਕ ਦੇ ਪਰਿਵਾਰ ਵੱਲੋਂ ਦੋਸ਼ੀ ASI ਹਰਦੇਵ ਸਿੰਘ ਖ਼ਿਲਾਫ਼ ਥਾਣਾ ਤਲਵੰਡੀ ਚੌਧਰੀਆਂ ਵਿਖੇ ਕਤਲ ਦਾ ਮੁਕੱਦਮਾ ਦਰਜ ਕੀਤਾ ਜਾ ਰਿਹਾ ਹੈ। ਦੋਸ਼ੀ ਥਾਣੇਦਾਰ ਦੀ ਗ੍ਰਿਫ਼ਤਾਰੀ ਲੲੀ ਇੰਸਪੈਕਟਰ ਬਲਜਿੰਦਰ ਸਿੰਘ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ ।