ਨਿਊਜ਼ੀਲੈਂਡ ‘ਚ ਪ੍ਰਦਰਸ਼ਨ ਕਰ ਰਹੇ ਲੋਕਾਂ ਨੂੰ ਪੁਲਿਸ ਨੇ ਪਾਈਆਂ ਭਾਜੜਾਂ, ਜਾਣੋ ਪੂਰਾ ਮਾਮਲਾ

by jaskamal

ਨਿਊਜ਼ ਡੈਸਕ : ਨਿਊਜ਼ੀਲੈਂਡ 'ਚ ਕੋਵਿਡ-19 ਨਾਲ ਸਬੰਧਤ ਲਾਜ਼ਮੀ ਮੁੱਦਿਆਂ ਦੇ ਖ਼ਿਲਾਫ਼ ਸੰਸਦ ਦੇ ਮੈਦਾਨ 'ਚ ਧਰਨਾ ਦੇਣ ਵਾਲੇ ਕੁਝ ਲੋਕਾਂ ਨੂੰ ਪੁਲਿਸ ਨੇ ਵੀਰਵਾਰ ਨੂੰ ਗ੍ਰਿਫ਼ਤਾਰ ਕਰ ਲਿਆ। ਸੰਸਦ ਦੇ ਸਪੀਕਰ ਟ੍ਰੇਵਰ ਮਾਲਾਰਡ ਵੱਲੋਂ ਮੈਦਾਨ ਬੰਦ ਕਰਨ ਦਾ ਇਕ ਦੁਰਲਭ ਕਦਮ ਚੁੱਕਣ ਤੋਂ ਬਾਅਦ ਇਹ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ । ਪੁਲਸ ਨੇ ਦੇਸ਼ ਦੇ ਹੋਰ ਹਿੱਸਿਆਂ ਤੋਂ 100 ਤੋਂ ਵੱਧ ਹੋਰ ਪੁਲਿਸ ਮੁਲਾਜ਼ਮ ਬੁਲਾਏ। ਇਸ ਉਪਰੰਤ ਮੈਦਾਨ ਦੀ ਘੇਰਾਬੰਦੀ ਕਰਨ ਤੋਂ ਬਾਅਦ ਬਿਨਾਂ ਕਿਸੇ ਕਾਰਵਾਈ ਦੇ ਪੁਲਸ ਨੇ ਲੋਕਾਂ ਤੋਂ ਦੂਰ ਜਾਣ ਲਈ ਕਿਹਾ ਤੇ ਸਿਰਫ਼ ਉਨ੍ਹਾਂ ਹੀ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ, ਜੋ ਹੁਕਮਾਂ ਦੀ ਉਲੰਘਣਾ ਕਰ ਰਹੇ ਹਨ। 

ਪੁਲਸ ਨੇ ਦੱਸਿਆ ਕਿ ਉਨ੍ਹਾਂ ਨੇ ਮੈਦਾਨ 'ਚ ਸਾਰੇ ਲੋਕਾਂ ਨੂੰ ਦੱਸਿਆ ਹੈ ਕਿ ਉਹ ਗੈਰ ਕਾਨੂੰਨੀ ਤੌਰ 'ਤੇ ਉੱਥੇ ਮੌਜੂਦ ਹਨ। ਵੈਲਿੰਗਟਨ ਦੇ ਜ਼ਿਲ੍ਹਾ ਕਮਾਂਡਰ ਸੁਪਰਡੈਂਟ ਕੋਰੀ ਪਾਰਨੇਲ ਨੇ ਕਿਹਾ ਕਿ ਪੁਲਸ ਨੇ ਕਈ ਵਾਰ ਪ੍ਰਦਰਸ਼ਨਕਾਰੀਆਂ ਨੂੰ ਉੱਥੋਂ ਤੁਰੰਤ ਵਾਪਸ ਜਾਣ ਬਾਰੇ ਕਿਹਾ ਤੇ ਇਸ ਤੋਂ ਬਾਅਦ ਲੋਕਾਂ ਨੇ ਉੱਥੋਂ ਨਿਕਲਣਾ ਸ਼ੁਰੂ ਕੀਤਾ। ਪੁਲਸ ਲੋਕਾਂ ਦੇ ਪ੍ਰਦਰਸ਼ਨ ਦੇ ਅਧਿਕਾਰ ਦਾ ਸਨਮਾਨ ਕਰਦੀ ਹੈ ਪਰ ਨਾਲ ਇਹ ਵੀ ਜ਼ਰੂਰੀ ਹੈ ਕਿ ਇਸ ਦਾ ਵਿਆਪਕ ਜਨਤਾ 'ਤੇ ਗਲਤ ਪ੍ਰਭਾਵ ਨਾ ਪਵੇ।

More News

NRI Post
..
NRI Post
..
NRI Post
..