ਸਪਾ ਸੈਂਟਰਾਂ ‘ਚ ਪੁਲਿਸ ਦਾ ਛਾਪਾ, 24 ਮੁੰਡੇ -ਕੁੜੀਆਂ ਨੂੰ ਕੀਤਾ ਕਾਬੂ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜ਼ੀਰਕਪੁਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪੁਲਿਸ ਨੇ ਮਸਾਜ ਸੈਂਟਰਾਂ 'ਤੇ ਛਾਪੇਮਾਰੀ ਕੀਤੀ ਹੈ। ਇਸ ਦੌਰਾਨ ਪੁਲਿਸ ਵਲੋਂ 24 ਮੁੰਡੇ - ਕੁੜੀਆਂ ਨੂੰ ਕਾਬੂ ਕੀਤਾ ਗਿਆ ।ਦੱਸਿਆ ਜਾ ਰਿਹਾ VIP ਮਾਰਗ 'ਤੇ ਸਥਿਤ ਕੁਝ ਲੋਕਾਂ ਵਲੋਂ ਸਪਾ ਸੈਂਟਰਾਂ ਖੋਲ੍ਹੇ ਹੋਏ ਹਨ। ਇਨ੍ਹਾਂ 'ਚ ਮਸਾਜ ਦੀ ਆੜ ਵਿੱਚ ਦੇਹ ਵਾਪਰ ਦਾ ਧੰਦਾ ਕੀਤਾ ਜਾ ਰਿਹਾ ਸੀ । ਦੇਹ ਵਪਾਰ ਦੇ ਧੰਦੇ ਦੇ ਨਾਲ ਲੋਕਾਂ ਨੂੰ ਬਲੈਕਮੇਲ ਵੀ ਕੀਤਾ ਜਾਂਦਾ ਹੈ । ਇਸ ਸਬੰਧੀ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਪੁਲਿਸ ਨੇ ਅਚਾਨਕ ਛਾਪੇਮਾਰੀ ਕੀਤੀ ਤਾਂ ਅੰਦਰ 24 ਕੁੜੀਆਂ -ਮੁੰਡੇ ਦੋੜਨ ਲੱਗੇ ਸੀ। ਪੁਲਿਸ ਨੇ ਸਾਰੀਆਂ ਨੂੰ ਮੌਕੇ 'ਤੇ ਕਾਬੂ ਕਰ ਲਿਆ । ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਇੱਥੇ ਛਾਪੇਮਾਰੀ ਕਰਕੇ ਸਪਾ ਦੇ ਕਈ ਮਾਲਕਾਂ ਖ਼ਿਲਾਫ਼ ਮਾਮਲਾ ਦਰਜ਼ ਕੀਤਾ ਗਿਆ ਸੀ। ਹੁਣ ਪੁਲਿਸ ਨੇ ਉੱਚ ਅਧਿਕਾਰੀਆਂ ਨੇ ਆਪਣੀ ਟੀਮ ਨਾਲ ਮਿਲ ਕੇ ਛਾਪੇਮਾਰੀ ਕੀਤੀ ਹੈ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ।