ਪੁਲਿਸ ਵੱਲੋਂ ਸ਼ਹਿਰ ਦੇ ਕਈ ਇਲਾਕਿਆਂ ‘ਚ ਕੀਤੀ ਗਈ ਛਾਪੇਮਾਰੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਨਸ਼ਾ ਤਸਕਰਾਂ ਅਤੇ ਸ਼ੱਕੀ ਵਿਅਕਤੀਆਂ 'ਤੇ ਸ਼ਿਕੰਜਾ ਕੱਸਣ ਲਈ ਕਮਿਸ਼ਨਰੇਟ ਪੁਲਿਸ ਵੱਲੋਂ ਅੱਜ ਤੜਕੇ ਚੈਕਿੰਗ ਮੁਹਿੰਮ ਚਲਾਈ ਗਈ।ਦੱਸਿਆ ਜਾ ਰਿਹਾ ਹੈ ਕਿ ਕਾਜ਼ੀ ਮੰਡੀ, ਰੇਲਵੇ ਸਟੇਸ਼ਨ, ਸੂਰਿਆ ਐਨਕਲੇਵ ਵਿਖੇ ਚੈਕਿੰਗ ਮੁਹਿੰਮ ਚਲਾਈ ਗਈ।

ਪੁਲਿਸ ਵੱਲੋਂ ਕਾਜ਼ੀ ਮੰਡੀ ਦੇ ਇਲਾਕੇ ਦੀ ਨਾਕਾਬੰਦੀ ਕੀਤੀ ਗਈ ਤਾਂ ਜੋ ਨਸ਼ਾ ਤਸਕਰ ਭੱਜ ਨਾ ਸਕਣ। ਮੌਕੇ 'ਤੇ ਮੌਜੂਦ ਡੀ.ਸੀ.ਪੀ. ਅਤੇ ਏ.ਡੀ.ਸੀ.ਪੀ. ਸਮੇਤ ਕਈ ਅਧਿਕਾਰੀਆਂ ਦੇ ਘਰਾਂ ਦੀ ਤਲਾਸ਼ੀ ਲਈ। ਇਸ ਦੌਰਾਨ 400 ਦੇ ਕਰੀਬ ਮੁਲਾਜ਼ਮ ਮੌਕੇ ’ਤੇ ਮੌਜੂਦ ਸਨ।