ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦਾ Wanted ਪੋਸਟਰ ਕੀਤਾ ਜਾਰੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਪੁਲਿਸ ਵਲੋਂ ਵਾਰਿਸ ਪੰਜਾਬ ਦੇ ਅੰਮ੍ਰਿਤਪਾਲ ਸਿੰਘ ਦੀ ਸਾਰੀ ਡਿਟੇਲ ਦੱਸ ਕੇ ਪੋਸਟਰ ਲਗਾਏ ਗਏ ਹਨ। ਦੱਸਿਆ ਜਾ ਰਿਹਾ ਪੋਸਟਰ 'ਚ ਅੰਮ੍ਰਿਤਪਾਲ ਸਿੰਘ ਦੇ ਪਿਤਾ ਦਾ ਨਾਮ.... ਉਸ ਦੇ ਘਰ ਦਾ ਪਤਾ ਸਭ ਕੁਝ ਲਿਖਿਆ ਗਿਆ । ਪੁਲਿਸ ਨੇ ਪੋਸਟਰ 'ਚ ਕੁਝ ਮੋਬਾਈਲ ਨੰਬਰ ਜਾਰੀ ਕੀਤੇ ਹਨ ਤੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ। ਜੇਕਰ ਕਿਸੇ ਨੂੰ ਅੰਮ੍ਰਿਤਪਾਲ ਦੀ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਹ ਪੁਲਿਸ ਨੂੰ ਦੇ ਸਕਦਾ ਹੈ। ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਦੇ ਪੰਜਾਬ 'ਚ ਹੋਣ ਦੇ ਸ਼ੱਕ ਤੋਂ ਬਾਅਦ ਹੁਸ਼ਿਆਰਪੁਰ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ।

ਸੂਤਰਾਂ ਅਨੁਸਾਰ ਹੁਣ ਅੰਮ੍ਰਿਤਪਾਲ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ 'ਚ ਪਹੁੰਚ ਕੇ ਸਿਰੰਡਰ ਕਰ ਸਕਦਾ ਹੈ । ਇਹ ਸੂਚਨਾ ਮਿਲਦੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭਰੀ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ । ਪੁਲਿਸ ਦੇ ਉੱਚ ਅਧਿਕਾਰੀਆਂ ਵਲੋਂ ਵੱਖ ਵੱਖ ਥਾਵਾਂ 'ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ । ਜ਼ਿਕਰਯੋਗ ਹੈ ਕਿ ਅਜਨਾਲਾ ਘਟਨਾ ਤੋਂ ਬਾਅਦ ਕਈ ਜ਼ਿਲ੍ਹਿਆਂ ਦੀ ਪੁਲਿਸ ਵਲੋਂ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਸੀ। ਇਸ ਦੌਰਾਨ ਪੁਲਿਸ ਨੇ ਉਸ ਦੇ ਕਈ ਸਾਥੀਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਸੀ ,ਉੱਥੇ ਹੀ ਕਿਹਾ ਜਾ ਰਿਹਾ ਸੀ ਕਿ ਅੰਮ੍ਰਿਤਪਾਲ ਸਿੰਘ ਪੰਜਾਬ ਛੱਡ ਕੇ ਨੇਪਾਲ ਭੱਜ ਗਿਆ ਪਰ ਹੁਣ ਮੁੜ ਅੰਮ੍ਰਿਤਪਾਲ ਦੇ ਪੰਜਾਬ 'ਚ ਹੋਣ ਦਾ ਸ਼ੱਕ ਜ਼ਾਹਿਰ ਕੀਤਾ ਜਾ ਰਿਹਾ ਹੈ।