ਪ੍ਰਦਰਸ਼ਨਕਾਰੀਆਂ ਨੂੰ ਖਦੇੜਨ ਲਈ ਪੁਲਿਸ ਨੇ ਚਲਾਈਆਂ ਗੋਲ਼ੀਆਂ, ਇਕ ਦੀ ਮੌਤ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ਼੍ਰੀਲੰਕਾ ਦੇ ਦੱਖਣੀ ਪੱਛਮੀ ਖੇਤਰ ਰਾਮਬੁੱਕਾਨਾ ਖੇਤਰ ’ਚ ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਲਈ ਪੁਲਿਸ ਨੇ ਗੋਲ਼ੀਆਂ ਚਲਾਈਆਂ, ਜਿਸ ’ਚ ਘੱਟ ਤੋਂ ਘੱਟ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 12 ਲੋਕ ਜ਼ਖ਼ਮੀ ਹੋ ਗਏ। ਦੱਸ ਦੇਈਏ ਕਿ ਪ੍ਰਦਰਸ਼ਨਕਾਰੀ ਸਥਾਨਕ ਹਾਲ ’ਚ ੲੀਂਧਨ ਦੇ ਮੁੱਲ ’ਚ ਵਾਧੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਸਨ।

ਪੁਲਿਸ ਨੇ ਦੱਸਿਆ ਕਿ ਪ੍ਰਦਰਸ਼ਨਕਾਰੀਆਂ ਨੇ ਰਾਮਬੁੱਕਾਨਾ ’ਚ ਰੇਲਵੇ ਪਟੜੀ ਨੂੰ ਵੀ ਨੁਕਸਾਨ ਪਹੁੰਚਾਇਆ ਤੇ ਜਦੋਂ ਰੇਲ ਮਾਰਗ ਖਾਲੀ ਕਰਨ ਨੂੰ ਕਿਹਾ ਗਿਆ ਤਾਂ ਉਨ੍ਹਾਂ ਨੇ ਪੁਲਿਸ ਕਰਮਚਾਰੀਆਂ ’ਤੇ ਪਥਰਾਅ ਕੀਤਾ। ਪ੍ਰਦਰਸ਼ਨਕਾਰੀਆਂ ਨੇ ਇਕ ਈਂਧਨ ਟੈਂਕਰ ਅਤੇ ਤਿਪਹੀਆ ਵਾਹਨ ’ਚ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ, ਜਿਸ ਨਾਲ ਜਾਇਦਾਦ ਨੂੰ ਨੁਕਸਾਨ ਪਹੁੰਚਿਆ। ਇਸ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ ਤੇ 12 ਲੋਕ ਜ਼ਖ਼ਮੀ ਹੋ ਗਏ।