ਪੁਲਿਸ ਨੇ ਪੰਜਾਬ ਦੇ ਇਸ ਜ਼ਿਲ੍ਹੇ ਦੇ ਬਾਰਡਰ ਅਤੇ ਸ਼ਹਿਰ ਨੂੰ ਕੀਤਾ ਸੀਲ

by jaskamal

ਪੱਤਰ ਪ੍ਰੇਰਕ : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਬੀਤੀ ਰਾਤ ਜ਼ਿਲ੍ਹਾ ਪੁਲੀਸ ਗੁਰਦਾਸਪੁਰ ਵੱਲੋਂ ਜ਼ਿਲ੍ਹੇ ਦੀਆਂ ਸਰਹੱਦਾਂ ਅਤੇ ਸ਼ਹਿਰਾਂ ਨੂੰ ਸੀਲ ਕਰਕੇ ਵਿਸ਼ੇਸ਼ ਚੈਕਿੰਗ ਕੀਤੀ ਗਈ। ਇਸ ਸਬੰਧੀ ਜ਼ਿਲ੍ਹਾ ਪੁਲੀਸ ਮੁਖੀ ਦਿਆਮਾ ਹਰੀਸ਼ ਕੁਮਾਰ ਨੇ ਦੱਸਿਆ ਕਿ ਬੀਤੀ ਰਾਤ ਜ਼ਿਲ੍ਹਾ ਪੁਲੀਸ ਨੇ ਗੁਰਦਾਸਪੁਰ ਅੰਦਰ ਆਉਣ ਵਾਲੀਆਂ ਸਾਰੀਆਂ ਸੜਕਾਂ ’ਤੇ ਵਿਸ਼ੇਸ਼ ਨਾਕਾਬੰਦੀ ਕਰਕੇ ਆਉਣ-ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ।

ਇਸੇ ਤਰ੍ਹਾਂ ਗੁਰਦਾਸਪੁਰ ਦੇ ਸਾਰੇ ਐਂਟਰੀ ਪੁਆਇੰਟਾਂ 'ਤੇ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਅਤੇ ਪੁਲਿਸ ਪਾਰਟੀਆਂ ਵੱਲੋਂ ਸ਼ਹਿਰ ਵੱਲ ਆਉਣ ਵਾਲੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ। ਜ਼ਿਲ੍ਹਾ ਪੁਲੀਸ ਮੁਖੀ ਨੇ ਦੱਸਿਆ ਕਿ ਪਹਿਲੀ ਜੂਨ ਨੂੰ ਲੋਕ ਸਭਾ ਚੋਣਾਂ ਹੋ ਰਹੀਆਂ ਹਨ। ਇਸ ਸਬੰਧੀ ਆਉਣ ਵਾਲੇ ਦਿਨਾਂ ਵਿੱਚ ਇਸ ਚੈਕਿੰਗ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਰਾਤ ਦੀ ਗਸ਼ਤ ਵਧਾਈ ਜਾ ਰਹੀ ਹੈ। ਇਸ ਸਬੰਧੀ ਅਰਧ ਸੈਨਿਕ ਬਲਾਂ ਦਾ ਵੀ ਸਹਿਯੋਗ ਮੰਗਿਆ ਜਾ ਰਿਹਾ ਹੈ।