ਪੁਲਿਸ ਨੇ ਸੋਨੂੰ ਸੂਦ ਦੀ ਗੱਡੀ ਨੂੰ ਲਿਆ ਕਬਜ਼ੇ ‘ਚ ਕੀਤੀ ਪੁੱਛਗਿੱਛ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਾਂਗਰਸੀ ਉਮੀਦਵਾਰ ਮਾਲਵਿਕਾ ਸੂਦ ਦੇ ਭਰਾ ਸੋਨੂੰ ਸੂਦ ਵੱਲੋਂ ਬੂਥਾਂ ਉੱਤੇ ਜਾ ਕੇ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੇ ਮਾਮਲੇ ਨੂੰ ਲੈਕੇ ਅਕਾਲੀ ਦਲ ਨੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ। ਇਸ ਬਾਰੇ ਅਕਾਲੀ ਆਗੂ ਦੀਦਾਰ ਸਿੰਘ ਨੇ ਦੱਸਿਆ ਕਿ ਮਾਲਵਿਕ ਸੂਦ ਦੇ ਭਰਾ ਸੋਨੂੰ ਸੂਦ ਵੱਖ-ਵੱਖ ਬੂਥਾਂ ਉੱਤੇ ਜਾ ਕੇ ਵੋਟਰਾਂ ਨੂੰ ਪ੍ਰਭਾਵਿਤ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਅਕਾਲੀ ਦਲ ਵੱਲੋਂ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਗਈ ਸੀ। ਸੂਚਨਾ ਤੋਂ ਬਾਅਦ ਮੌਕੇ ਤੇ ਪੁਲਿਸ ਨੇ ਉਨ੍ਹਾਂ ਦੀ ਗੱਡੀ ਨੂੰ ਕਬਜ਼ੇ ਵਿੱਚ ਲੈ ਲਿਆ ਹੈ।

ਉਨ੍ਹਾਂ ਕਿਹਾ ਕਿ ਜੇਕਰ ਸੋਨੂੰ ਸੂਦ ਨੇ ਪੋਲਿੰਗ ਬੂਥ ਉੱਤੇ ਬੈਠਣਾ ਹੈ ਤਾਂ ਉਹ ਸਿਰਫ਼ ਆਪਣੇ ਪੋਲਿੰਗ ਬੂਥ ਉਤੇ ਹੀ ਬੈਠ ਸਕਦਾ ਹੈ।ਇਸ ਮਾਮਲੇ ਬਾਰੇ ਪੁਲੀਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਾਨੂੰ ਸ਼ਿਕਾਇਤ ਮਿਲੀ ਸੀ। ਜਿਸ ਤੋਂ ਬਾਅਦ ਅਸੀਂ ਸੋਨੂੰ ਸੂਦ ਦੀ ਗੱਡੀ ਨੂੰ ਕਬਜ਼ੇ ਵਿੱਚ ਲੈ ਕੇ ਪੁੱਛਗਿੱਛ ਕਰ ਰਹੇ ਹਾਂ।