ਬਠਿੰਡਾ (ਪਾਇਲ): ਇੱਥੇ ਦੱਸਣਾ ਬਣਦਾ ਹੈ ਕਿ ਥਾਣਾ ਕੋਤਵਾਲੀ ਦੀ ਪੁਲਿਸ ਨੇ ਵੱਡੇ ਪੱਧਰ 'ਤੇ ਜੂਆ ਖੇਡ ਰਹੇ 8 ਵਿਅਕਤੀਆਂ ਨੂੰ ਇਕ ਲੱਖ ਤੋਂ ਵੱਧ ਦੀ ਨਕਦੀ ਸਮੇਤ ਕਾਬੂ ਕੀਤਾ ਹੈ।
ਜਾਣਕਾਰੀ ਅਨੁਸਾਰ ਪੁਲਿਸ ਨੇ ਅਮਰੀਕ ਸਿੰਘ ਰੋਡ ’ਤੇ ਛਾਪਾ ਮਾਰ ਕੇ ਮੁਲਜ਼ਮ ਸੰਜੀਵ ਬਾਂਸਲ, ਅਜੇ ਕੁਮਾਰ, ਸੋਨੀ ਕੁਮਾਰ, ਪ੍ਰਦੀਪ ਕੁਮਾਰ, ਰਘਵੀਰ ਸਿੰਘ, ਕਮਲਜੀਤ ਸਿੰਘ, ਲਕਸ਼ਮੀ ਨਰਾਇਣ ਅਤੇ ਮਨਦੀਪ ਸਿੰਘ ਵਾਸੀ ਬਠਿੰਡਾ ਨੂੰ ਜੂਆ ਖੇਡਦੇ ਹੋਏ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ 1,10,350 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਇਸ ਦੇ ਨਾਲ ਹੀ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਥਾਣਾ ਕੋਤਵਾਲੀ 'ਚ ਗੈਂਬਲਿੰਗ ਐਕਟ ਤਹਿਤ ਕੇਸ ਦਰਜ ਕਰ ਲਿਆ, ਜਦ ਕਿ ਬਾਅਦ ਵਿੱਚ ਇਨ੍ਹਾਂ ਸਾਰਿਆਂ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ।



