10 ਸਾਲ ਬਾਅਦ ਮੁੜ ਆਇਆ ਪੋਲੀਓ ਵਾਇਰਸ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : WHO ਨੇ ਕੋਲਕਾਤਾ ਦੇ ਡਰੇਨ ਦੇ ਪਾਣੀ 'ਚ ਪੋਲੀਓ ਬੈਕਟੀਰੀਆ ਪਾਇਆ ਹੈ। ਰਾਜ ਦੇ ਸਿਹਤ ਵਿਭਾਗ ਦੇ ਨਾਲ ਕੇਂਦਰੀ ਸਿਹਤ ਮੰਤਰਾਲੇ ਦੀ ਵੀ ਇਸ ਨੂੰ ਲੈ ਕੇ ਚਿੰਤਾ ਵਧ ਗਈ ਹੈ। ਵਿਸ਼ਵ ਸਿਹਤ ਸੰਗਠਨ ਨੇ ਪੋਲੀਓ ਦੀ ਲਾਗ ਦੀ ਸਥਿਤੀ ਨੂੰ ਸਮਝਣ ਲਈ ਵੱਖ-ਵੱਖ ਹਿੱਸਿਆਂ ਤੋਂ ਪਾਣੀ ਦੇ ਨਮੂਨੇ ਲਏ ਸਨ। ਇਸ ਦੌਰਾਨ ਪਾਣੀ 'ਚ ਪੋਲੀਓ ਬੈਕਟੀਰੀਆ ਪਾਏ ਗਏ ਹਨ, ਜਿਸ ਤੋਂ ਬਾਅਦ ਜਾਂਚ ਦੇ ਹੁਕਮ ਦਿੱਤੇ ਗਏ ਹਨ। ਇਸ ਦੇ ਨਾਲ ਹੀ ਹੁਣ ਪੋਲੀਓ ਟੀਕਾਕਰਨ ਮੁਹਿੰਮ ਨੂੰ ਹੋਰ ਤੇਜ਼ ਕਰਨ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ।

ਆਖ਼ਰੀ ਵਾਰ ਪੋਲੀਓ ਵਾਇਰਸ 2011 'ਚ ਹਾਵੜਾ ਵਿੱਚ ਪਾਇਆ ਗਿਆ ਸੀ। ਇਸ ਤੋਂ ਬਾਅਦ 2014 ਵਿੱਚ ਵਿਸ਼ਵ ਸਿਹਤ ਸੰਗਠਨ ਨੇ ਭਾਰਤ ਨੂੰ ਪੋਲੀਓ ਮੁਕਤ ਦੇਸ਼ ਘੋਸ਼ਿਤ ਕੀਤਾ।