ਬਿਜਲੀ ਮੰਤਰੀ Harbhajan singh ਵੱਲੋਂ ਗੁਰੂ ਗੋਬਿੰਦ ਸਿੰਘ ਥਰਮਲ ਪਲਾਂਟ ਦੇ ਚਾਰੋਂ ਯੂਨਿਟ ਚਲਾਉਣ ਹੁਕਮ

by jaskamal

ਨਿਊਜ਼ ਡੈਸਕ : ਪੰਜਾਬ 'ਚ ਬਿਜਲੀ ਦੀ ਸਪਲਾਈ ਨੂੰ ਨਿਰੰਤਰ ਯਕੀਨੀ ਕਰਨ ਦੇ ਮੰਤਵ ਨਾਲ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਸ਼ੁੱਕਰਵਾਰ ਨੂੰ ਗੁਰੂ ਗੋਬਿੰਦ ਸਿੰਘ ਥਰਮਲ ਪਲਾਂਟ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਅਤੇ PSPCL ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਬਲਦੇਵ ਸਿੰਘ ਸਰਾਂ ਵੀ ਸਨ। ਥਰਮਲ ਪਲਾਂਟ ਦਾ ਦੌਰਾ ਕਰਦਿਆਂ ਬਿਜਲੀ ਮੰਤਰੀ ਨੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਇਸ ਪਲਾਂਟ ਦੇ ਚਾਰੋਂ ਯੂਨਿਟਾਂ ਨੂੰ ਲਗਾਤਾਰ ਚਲਾਇਆ ਜਾਵੇ ਤਾਂ ਜੋ ਸੂਬੇ ਵਿੱਚ ਬਿਜਲੀ ਦੀ ਸਪਲਾਈ ਨੂੰ ਪੂਰਾ ਕਰਨ 'ਚ ਯੋਗਦਾਨ ਪਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਥਰਮਲ ਪਲਾਂਟ ਦਾ ਚੌਥਾ ਯੂਨਿਟ ਸਾਲਾਨਾ ਮੇਨਟੀਨੈਂਸ ਲਈ ਪਿਛਲੇ 25 ਦਿਨਾਂ ਤੋਂ ਬੰਦ ਸੀ, ਜਿਸ ਨੂੰ ਤੁਰੰਤ ਚਾਲੂ ਕੀਤਾ ਜਾਵੇ। ਇਸ ਉਪਰੰਤ ਮੌਕੇ 'ਤੇ ਹਾਜ਼ਰ ਬਲਦੇਵ ਸਿੰਘ ਨੇ ਕਿਹਾ ਕਿ ਥਰਮਲ ਪਲਾਂਟ ਦਾ ਚੌਥਾ ਯੂਨਿਟ ਅੱਜ ਹੀ ਚਾਲੂ ਕਰ ਦਿੱਤਾ ਜਾਵੇਗਾ।