ਪਾਵਰਕਾਮ ਸੀ.ਐੱਚ.ਬੀ ਠੇਕਾ ਕਾਮਿਆਂ ਵੱਲੋਂ 9 ਜੂਨ ਪਟਿਆਲੇ ਵੱਲ ਕੂਚ ਕਰਨ ਦਾ ਐਲਾਨ ਲਿਖ ਕੇ ਫ਼ੈਸਲੇ ਕਰਨ ਤੋਂ ਭੱਜੀ ਪਾਵਰਕੌਮ ਮੈਨੇਜਮੈਂਟ ਤੇ ਪੰਜਾਬ ਸਰਕਾਰ

by vikramsehajpal

ਬੁਢਲਾਡਾ (ਕਰਨ) : ਪਾਵਰਕਾਮ ਐੰਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੀਅਾਂ ਮੰਗਾਂ ਨੂੰ ਲੈ ਕੇ ਲਿਖਤੀ ਫ਼ੈਸਲਾ ਕਰਨ ਤੋਂ ਬਾਅਦ ਵੀ ਪਾਵਰਕੌਮ ਮੈਨੇਜਮੈਂਟ ਭੱਜ ਰਹੀ ਹੈ ਅਤੇ ਸੀ ਐੱਚ ਬੀ ਠੇਕਾ ਮੁਲਾਜ਼ਮਾਂ ਨੂੰ ਦੁਬਾਰਾ ਜੁਆਇਨ ਨਾ ਕਰਵਾਉਣ ਸਬੰਧੀ ਰੋਸ ਪ੍ਰਗਟ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿਦਿਆ ਡਵੀਜ਼ਨ ਪ੍ਰਧਾਨ ਸੁਖਵਿੰਦਰ ਸਿੰਘ, ਸੂਬਾ ਮੀਤ ਪ੍ਰਧਾਨ ਰਜੇਸ਼ ਕੁਮਾਰ ਅਤੇ ਸਕੱਤਰ ਕੁਲਦੀਪ ਸਿੰਘ ਨੇ ਦੱਸਿਆ ਕਿ ਪਾਵਰਕਾਮ ਸੀ ਐੱਚ ਬੀ ਠੇਕਾ ਕਾਮੇ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ। ਪਿਛਲੇ ਦਿਨੀਂ ਪਟਿਆਲਾ ਹੈੱਡ ਆਫਿਸ ਵਿਖੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਧਰਨੇ ਦੌਰਾਨ ਪ੍ਰਸ਼ਾਸਨ ਵੱਲੋਂ ਪਾਵਰਕੌਮ ਮੈਨੇਜਮੈਂਟ ਅਧਿਕਾਰੀਆਂ ਨਾਲ ਜਥੇਬੰਦੀ ਆਗੂਆਂ ਨਾਲ ਦੋ ਵਾਰ ਲਗਾਤਾਰਤਾ ਵਿੱਚ ਬੈਠਕ ਹੋਈ। ਜਿਸ ਵਿਚ ਮੰਗਾਂ ਨੂੰ ਹੱਲ ਕਰਨ ਦਾ ਲਿਖਤੀ ਫ਼ੈਸਲਾ ਵੀ ਹੋਇਅਾ ਜੋ 5 ਜੂਨ ਤੋ ਲਾਗੂ ਕਰਨ ਬਾਰੇ ਸਹਿਮਤੀ ਬਣੀ।

ਤਿੰਨ ਮਹੀਨੇ ਬਾਅਦ ਵਰਕਓਡਰ ਜਾਰੀ ਕਰਨ ਕਰ ਪੁਰਾਣੇ ਕਾਮਿਆਂ ਨੂੰ ਰੱਖਣ ਤੇ ਹਾਦਸਾਗ੍ਰਸਤ ਕਾਮਿਆਂ ਦੇ ਪਰਿਵਾਰਕ ਮੈਂਬਰ ਨੂੰ ਮੁਆਵਜ਼ਾ ਤੇ ਆਨਲਾਈਨ ਹਾਜ਼ਰੀ ਨੂੰ ਬੰਦ ਕਰਨ ਬਾਰੇ ਲਿਖਤੀ ਮੀਟਿੰਗ ਦਾ ਸਮਾਂ ਦਿੱਤਾ ਗਿਆ। ਜਿਸ ਤੋਂ ਬਾਅਦ ਜਥੇਬੰਦੀ ਵੱਲੋਂ ਆਪਣੇ ਧਰਨੇ ਨੂੰ ਸਮਾਪਤ ਕਰ ਦਿੱਤਾ ਗਿਆ ਪਰ ਦੂਸਰੇ ਦਿਨ ਜਦੋਂ ਕਾਮੇ ਆਪਣੀ ਡਿਊਟੀ ਲਈ ਦਫਤਰਾਂ ਕੰਪਲੇਟ ਸੈਂਟਰਾਂ ਤੇ ਗਏ ਤਾਂ ਠੇਕੇਦਾਰ ਕੰਪਨੀਆਂ ਅਤੇ ਮੈਨੇਜਮੈਂਟ ਅਧਿਕਾਰੀਆਂ ਵੱਲੋਂ ਗਰੁੱਪ ਇੰਸ਼ੋਰੈਂਸ ਦਾ ਨਾ ਹੋਣਾ ਠੇਕੇਦਾਰਾਂ ਵੱਲੋਂ ਟੈਂਡਰ ਨੂੰ ਦੋ ਮਹੀਨੇ ਦਾ ਨਾਂ ਲੈਣਾ ਵਰਗੀਆਂ ਤਰ੍ਹਾਂ ਤਰ੍ਹਾਂ ਦੀਆਂ ਗੱਲਾਂ ਬਾਤਾਂ ਹੋਈਆਂ। ਜਿਸ ਦੇ ਕਾਰਨ ਕੋਈ ਵੀ ਠੇਕਾ ਕਾਮਾ ਡਿਊਟੀ ਜੁਆਇਨ ਨਾ ਕਰ ਸਕਿਆ। ਜਿਸ ਦੇ ਕਾਰਨ ਠੇਕਾ ਕਾਮਿਆਂ ਵਿੱਚ ਭਾਰੀ ਰੋਸ ਦੇਖਣ ਨੂੰ ਵੀ ਮਿਲਿਆ। ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਪਟਿਆਲਾ ਵੱਲੋਂ ਕਾਮਿਆਂ ਦੇ ਸੰਘਰਸ਼ ਨੂੰ ਰੋਕਣ ਦੀਆਂ ਤਰ੍ਹਾਂ ਤਰ੍ਹਾਂ ਚਾਲਾਂ ਦੇ ਬਾਵਜੂਦ ਕਾਮਿਆਂ ਤੇ ਝੂਠੇ ਪਰਚੇ ਹੋਣ ਦੀਆਂ ਅਖ਼ਬਾਰਾਂ ਰਾਹੀਂ ਬਿਆਨ ਜਾਰੀ ਕੀਤੇ ਗਏ ਅਤੇ ਹਮਾਇਤੀਆਂ ਨੂੰ ਵੀ ਨਹੀਂ ਬਖ਼ਸ਼ਿਆ ਗਿਆ।

ਜਿਸ ਦੀ ਜਥੇਬੰਦੀ ਵੱਲੋਂ ਪੁਰਜ਼ੋਰ ਨਿਖੇਧੀ ਕਰਦੀ ਹੈ ਅਤੇ ਮੰਗ ਕਰਦੀ ਹੈ ਕਿ ਕਾਮਿਆਂ ਦੀਆਂ ਮੰਗਾਂ ਦਾ ਹੱਲ ਕੀਤਾ ਜਾਵੇ ਨਹੀਂ ਦੁਬਾਰਾ ਫਿਰ 9 ਜੂਨ ਨੂੰ ਪਟਿਆਲੇ ਵੱਲ ਕੂਚ ਕੀਤਾ ਜਾਵੇਗਾ ਤੇ ਪੁਲਸ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਅਤੇ ਪਾਵਰਕੌਮ ਨੇ ਚਿਤਾਵਨੀ ਵੀ ਦਿੱਤੀ ਕਿ ਜੇਕਰ ਕਾਮਿਆਂ ਨੂੰ ਜੇਲ੍ਹਾਂ ਵਿੱਚ ਡੱਕ ਦਿੱਤਾ ਗਿਆ ਤਾਂ ਜੇਲ੍ਹਾਂ ਵਿੱਚ ਵੀ ਸੰਘਰਸ਼ ਜਾਰੀ ਰਹੇਗਾ ਤੇ ਸਰਕਾਰ ਦੀਆਂ ਕਰਤੂਤਾਂ ਦਾ ਪਰਦਾਫਾਸ਼ ਕੀਤਾ ਜਾਵੇਗਾ। ਉਨ੍ਹਾਂ ਚੇਅਰਮੈਨ ਨੂੰ ਵੀ ਪੱਤਰ ਜਾਰੀ ਕੀਤਾ ਕਿ ਕਾਮਿਆਂ ਦੀਆਂ ਮੰਗਾਂ ਦਾ ਤੁਰੰਤ ਹੱਲ ਕੀਤਾ ਜਾਵੇ। ਮੀਟਿੰਗ ਵਿੱਚ ਕੁਲਵਿੰਦਰ ਸਿੰਘ, ਵਕੀਲ ਸਿੰਘ, ਬੀਰਬਲ ਸਿੰਘ, ਗੁਰਸੇਵਕ ਸਿੰਘ, ਕਾਲਾ ਸਿੰਘ ਆਦਿ ਸੀ ਅੇਚ ਬੀ ਕਾਮੇ ਹਾਜਰ ਹੋਏ।

ਫੋਟੋ ਬੁਢਲਾਡਾ: ਡਿਊਟੀ ਜੁਆਇਨ ਨਾ ਕਰਵਾਉਣ ਸਬੰਧੀ ਰੋਸ ਪ੍ਰਗਟ ਕਰਦੇ ਹੋਏ ਸੀ ਅੈਚ ਬੀ ਪਾਵਰਕਾਮ ਕਾਮੇ