ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਮਾਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਕਈ ਸਵਾਲ ਚੁੱਕੇ ਹਨ। ਉਨ੍ਹਾਂ ਨੇ ਕਿਹਾ ਭਗਵੰਤ ਮਾਨ ਤੋਂ ਬੇਅਦਬੀ ਮਾਮਲੇ ਵਿੱਚ ਇਨਸਾਫ ਨੂੰ ਲੈ ਕੇ ਜ਼ਿਆਦਾ ਆਸ ਨਹੀਂ ਲਗਾਈ ਜਾ ਸਕਦੀ ਹੈ। ਉਨ੍ਹਾਂ ਨੇ ਕਿਹਾ ਸ਼ਾਮ ਨੂੰ 5 ਵਜੇ ਤੋਂ ਬਾਅਦ ਪੰਜਾਬ ਦਾ ਭਵਿੱਖ ਬੰਦ ਹੋ ਜਾਂਦਾ ਹੈ। ਇਸ ਲਈ ਇਨ੍ਹਾਂ ਤੋਂ ਉਮੀਦ ਨਹੀ ਕੀਤੀ ਜਾ ਸਕਦੀ। ਬਾਜਵਾ ਨੇ CM ਮਾਨ ਨੂੰ ਕਿਹਾ ਕਿ ਉਹ ਆਪਣੇ ਭ੍ਰਿਸ਼ਟ ਕੈਬਨਿਟ ਮੰਤਰੀ ਫੋਜਾ ਸਿੰਘ ਦੀ ਖੱਲ ਬਚਾਉਣ ਲਈ ਹਰ ਕੋਸ਼ਿਸ਼ ਕਰ ਰਹੇ ਹਨ । ਬਾਜਵਾ ਨੇ ਕਿਹਾ ਮਾਨ ਨੇ ਵਿਜੇ ਸਿੰਗਲਾ ਨੂੰ ਮੰਤਰੀ ਮੰਡਲ ਤੋਂ ਬਾਹਰ ਕਰ ਦਿੱਤਾ ਸੀ। ਉਸ ਤਰਾਂ ਹੀ ਫੋਜਾ ਸਿੰਘ ਨੂੰ ਬਾਹਰ ਕੀਤਾ ਜਾਵੇ ।

More News

NRI Post
..
NRI Post
..
NRI Post
..