ਪੈਨਸ਼ਨਾਂ ਤੋਂ ਬਾਅਦ ਵਿਧਾਇਕਾਂ ਨੂੰ ਇਕ ਹੋਰ ਝਟਕਾ ਦੇਣ ਦੀ ਤਿਆਰੀ ‘ਚ CM ਭਗਵੰਤ ਮਾਨ

by jaskamal

ਨਿਊਜ਼ ਡੈਸਕ : ਪੰਜਾਬ ਦੀ ਨਵੀਂ ਸਰਕਾਰ ਵੱਲੋਂ ਇਕੋ ਪੈਨਸ਼ਨ ਦੀ ਸਹੂਲਤ ਦੇਣ ਦੇ ਐਲਾਨ ਤੋਂ ਬਾਅਦ ਪੰਜਾਬ ਦੇ ਵਿਧਾਇਕਾਂ ਨੂੰ ਇਕ ਹੋਰ ਝਟਕਾ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ। ਚਰਚਾ ਹੈ ਕਿ ਪੰਜਾਬ ਦੀ ‘ਆਪ’ ਸਰਕਾਰ ਦਾ ਅਗਲਾ ਨਿਸ਼ਾਨਾ ਮੰਤਰੀਆਂ ਤੇ ਵਿਧਾਇਕਾਂ ਦਾ ਸਰਕਾਰ ਵੱਲੋਂ ਭਰਿਆ ਜਾਂਦਾ ਆਮਦਨ ਟੈਕਸ ਹੈ। ਦਰਅਸਲ ਪੰਜਾਬ 'ਚ ਮੰਤਰੀਆਂ ਤੇ ਵਿਧਾਇਕਾਂ ਦੀ ਸਰਕਾਰੀ ਆਮਦਨ ’ਤੇ ਲੱਗਣ ਵਾਲਾ ਟੈਕਸ ਸਰਕਾਰੀ ਖ਼ਜ਼ਾਨੇ 'ਚੋਂ ਭਰਿਆ ਜਾਂਦਾ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਕਾਰਜਕਾਲ ਦੌਰਾਨ ਸਵੈ-ਇੱਛਾ ਨਾਲ ਇਹ ਟੈਕਸ ਖੁਦ ਭਰਨ ਦੀ ਬੇਨਤੀ ਕੀਤੀ ਸੀ ਪਰ ਕਿਸੇ ਵੀ ਮੰਤਰੀ ਅਤੇ ਵਿਧਾਇਕ ਨੇ ਇਸ ਬੇਨਤੀ ਨੂੰ ਨਹੀਂ ਮੰਨਿਆ ਸੀ।

ਬਿਜਲੀ ਸਬਸਿਡੀ ਛੱਡਣ ਦੀ ਬੇਨਤੀ ਵੀ ਸਿਰਫ਼ ਦੋ ਵਿਧਾਇਕਾਂ ਕੁਲਜੀਤ ਸਿੰਘ ਨਾਗਰਾ ਅਤੇ ਸੁਖਪਾਲ ਸਿੰਘ ਖਹਿਰਾ ਨੇ ਹੀ ਮੰਨੀ ਸੀ। ਹੁਣ ਚਰਚਾ ਹੈ ਕਿ ਆਪ ਸਰਕਾਰ ਇਸ ਸਬੰਧੀ ਵੀ ਫੈਸਲਾ ਲੈਣ ਦੀ ਤਿਆਰੀ ਕਰ ਰਹੀ ਹੈ। ਇਸ ਨਾਲ ਸਰਕਾਰੀ ਖਜਾਨੇ ਨੂੰ ਕਰੋੜਾਂ ਰੁਪਏ ਦਾ ਫਾਇਦਾ ਹੋਵੇਗਾ।