ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ‘ਤੇ ਰਾਸ਼ਟਰਪਤੀ ਮੁਰਮੂ ਅਤੇ ਮੋਦੀ ਨੇ ਦਿੱਤੀ ਵਧਾਈ

by nripost

ਨਵੀਂ ਦਿੱਲੀ (ਪਾਇਲ): ਦਸਵੀਂ ਪਾਤਸ਼ਾਹੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਮੌਕੇ ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਧਾਈ ਦਿੱਤੀ ਹੈ। ਰਾਸ਼ਟਰਪਤੀ ਮੁਰਮੂ ਨੇ ਆਸ ਪ੍ਰਗਟਾਈ ਕਿ ਏਕਤਾ, ਦਯਾ ਅਤੇ ਸਾਰਿਆਂ ਪ੍ਰਤੀ ਸਨਮਾਨ ’ਤੇ ਅਧਾਰਿਤ ਸਮਾਜ ਦੇ ਨਿਰਮਾਣ ਲਈ ਗੁਰੂ ਗੋਬਿੰਦ ਸਿੰਘ ਦੀਆਂ ਸਿੱਖਿਆਵਾਂ ਪੂਰੀ ਲੋਕਾਈ ਦਾ ਮਾਰਗ ਦਰਸ਼ਨ ਕਰਦੀਆਂ ਰਹਿਣਗੀਆਂ।

ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਹੌਸਲੇ, ਦਯਾ ਅਤੇ ਤਿਆਗ ਦੇ ਪ੍ਰਤੀਕ ਹਨ ਅਤੇ ਉਨ੍ਹਾਂ ਦਾ ਜੀਵਨ ਤੇ ਸਿੱਖਿਆਵਾਂ ਸਾਰਿਆਂ ਨੂੰ ਸੱਚ, ਨਿਆਂ ਅਤੇ ਧਰਮ ਲਈ ਡਟ ਕੇ ਖੜ੍ਹੇ ਰਹਿਣ ਅਤੇ ਮਨੁੱਖਤਾ ਦੀ ਰੱਖਿਆ ਕਰਨ ਲਈ ਪ੍ਰੇਰਿਤ ਕਰਦੀਆਂ ਹਨ।

ਜਿਸ ਦੌਰਾਨ ਪ੍ਰਧਾਨ ਮੰਤਰੀ ਨੇ ਤਖ਼ਤ ਹਰਿਮੰਦਰ ਪਟਨਾ ਸਾਹਿਬ ਦੇ ਆਪਣੇ ਦੌਰੇ ਦੀਆਂ ਕੁਝ ਤਸਵੀਰਾਂ ਵੀ ਸਾਂਝੀਆਂ ਕੀਤੀਆਂ, ਜਿਥੇ ਉਨ੍ਹਾਂ ਗੁਰੂ ਗੋਬਿੰਦ ਸਿੰਘ ਅਤੇ ਮਾਤਾ ਸਾਹਿਬ ਕੌਰ ਨਾਲ ਸਬੰਧਤ ਪਵਿੱਤਰ ‘ਜੋੜੇ ਸਾਹਿਬ’ ਦੇ ਵੀ ਦਰਸ਼ਨ ਕੀਤੇ ਸਨ।

More News

NRI Post
..
NRI Post
..
NRI Post
..