ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਅਸਤੀਫ਼ਾ ਦਿੱਤਾ

by vikramsehajpal

ਲਾਹੌਰ (ਦੇਵ ਇੰਦਰਜੀਤ )- ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀ.ਐਸ.ਜੀ.ਪੀ.ਸੀ.) ਦੇ ਮੁਖੀ ਸਤਵੰਤ ਸਿੰਘ ਨੇ ਬੁਧਵਾਰ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਉਨ੍ਹਾਂ ਦੇ ਕਾਰਜਕਾਲ ਵਿੱਚ ਹਾਲੇ ਸਾਲ ਬਚਿਆ ਸੀ। ਜਲਦਬਾਜ਼ੀ ਵਿੱਚ ਹੋਈ ਕਮੇਟੀ ਦੀ ਮੀਟਿੰਗ ਵਿੱਚ ਅਮੀਰ ਸਿੰਘ ਨੂੰ ਨਵੇਂ ਮੁਖੀ ਵਜੋਂ ਚੁਣਿਆ ਗਿਆ, ਜੋ 2022 ਦੇ ਮੱਧ ਤੱਕ ਇਸ ਅਹੁਦੇ ‘ਤੇ ਰਹਿਣਗੇ।

ਇਵੈਕੁਈ ਟਰਸੱਟ ਪ੍ਰਾਪਰਟੀ ਬੋਰਡ (ਈ.ਟੀ.ਪੀ.ਬੀ.) ਦੇ ਬੁਲਾਰੇ ਅਮੀਰ ਹਾਸ਼ਮੀ ਨੇ ਦੱਸਿਆ,'' ਜੁਲਾਈ 19, 2019 ਨੂੰ ਪੀ.ਐਸ.ਜੀ.ਪੀ.ਸੀ. ਪ੍ਰਧਾਨ ਚੁਣੇ ਗਏ ਸਤਵੰਤ ਸਿੰਘ ਨੇ ਆਪਣੇ ਨਿੱਜੀ ਰੁਝੇਵਿਆਂ ਕਾਰਨ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਤੋਂ ਬਾਅਦ, ਪੀ.ਐਸ.ਜੀ.ਪੀ.ਸੀ. ਨੇ ਲਾਹੌਰ ਵਿੱਚ ਇੱਕ ਮੀਟਿੰਗ ਕੀਤੀ, ਜਿਸ ਵਿੱਚ ਅਮੀਰ ਸਿੰਘ ਨੂੰ ਬਾਕੀ ਦੇ ਇੱਕ ਸਾਲ ਦੇ ਕਾਰਜਕਾਲ ਲਈ ਸਰਬਸੰਮਤੀ ਨਾਲ ਆਪਣਾ ਨਵਾਂ ਪ੍ਰਧਾਨ ਚੁਣਿਆ ਗਿਆ।'' ਗੌਰਤਲਬ ਹੈ ਕਿ ਈ.ਟੀ.ਪੀ.ਬੀ. ਇੱਕ ਵਿਧਾਨਕ ਸੰਸਥਾ ਹੈ ਜੋ ਹਿੰਦੂਆਂ ਅਤੇ ਸਿੱਖਾਂ ਦੀਆਂ ਧਾਰਮਿਕ ਸੰਪਤੀਆਂ ਅਤੇ ਗੁਰਦੁਆਰਿਆਂ ਦਾ ਪ੍ਰਬੰਧ ਕਰਦੀ ਹੈ ਜੋ ਵੰਡ ਤੋਂ ਬਾਅਦ ਭਾਰਤ ਆ ਗਏ ਸਨ।