ਰਾਸ਼ਟਰਪਤੀ ਰਾਮਨਾਥ ਕੋਵਿੰਦ ਆਰਮੀ ਹਸਪਤਾਲ ‘ਚ ਦਾਖ਼ਿਲ

by vikramsehajpal

ਦਿੱਲੀ,(ਦੇਵ ਇੰਦਰਜੀਤ) :ਆਰਮੀ ਹਸਪਤਾਲ ਨੇ ਮੈਡੀਕਲ ਬੁਲੇਟਿਨ ਜਾਰੀ ਕਰਕੇ ਕਿਹਾ ਕਿ ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਅੱਜ ਸਵੇਰੇ ਛਾਤੀ ’ਚ ਦਰਦ ਹੋਣ ਤੋਂ ਬਾਅਦ ਨਵੀਂ ਦਿੱਲੀ ’ਚ ਆਰਮੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ। ਉਨ੍ਹਾਂ ਦੀ ਰੂਟੀਨ ਜਾਂਚ ਕੀਤੀ ਗਈ ਅਤੇ ਉਨ੍ਹਾਂ ਦੀ ਹਾਲਤ ਸਥਿਰ ਹੈ। ਹਸਪਤਾਲ ਨੇ ਦੱਸਿਆ ਕਿ ਰਾਸ਼ਟਰਪਤੀ ਦਾ ਰੂਟੀਨ ਚੈਕਅਪ ਕੀਤਾ ਗਿਆ ਅਤੇ ਉਹ ਹਸਪਤਾਲ ਦੀ ਨਿਗਰਾਨੀ ’ਚ ਹਨ।

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੀ ਸ਼ੁੱਕਰਵਾਰ ਸਵੇਰੇ ਅਚਾਨਕ ਸਿਹਤ ਵਿਗੜ ਗਈ ਜਿਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਆਰਮੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ। ਆਰਮੀ ਹਸਪਤਾਲ ਵਲੋਂ ਜਾਰੀ ਬਿਆਨ ਮੁਤਾਬਕ, ਰਾਸ਼ਟਰਪਤੀ ਦੀ ਹਾਲਤ ਹੁਣ ਸਥਿਰ ਹੈ ਅਤੇ ਉਨ੍ਹਾਂ ਦਾ ਰੂਟੀਨ ਚੈਕਅਪ ਕੀਤਾ ਗਿਆ ਹੈ। ਹਾਲਾਂਕਿ, ਫਿਲਹਾਲ ਉਨ੍ਹਾਂ ਨੂੰ ਹਸਪਤਾਲ ਦੀ ਨਿਗਰਾਨੀ ’ਚ ਰੱਖਿਆ ਗਿਆ ਹੈ।