ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਦਾ ਵੱਡਾ ਬਿਆਨ, ਯੂਕ੍ਰੇਨੀਅਨ ਲੋਕ ਨਹੀਂ ਕਰਨਗੇ ਆਤਮ ਸਮਰਪਣ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਰੂਸੀ ਹਮਲੇ ਦੇ ਅੱਠਵੇਂ ਦਿਨ ਵਿਚ ਦਾਖਲ ਹੋਣ ਅਤੇ 2,000 ਤੋਂ ਵੱਧ ਯੂਕ੍ਰੇਨ ਦੇ ਨਾਗਰਿਕਾਂ ਦੇ ਮਾਰੇ ਜਾਣ ਦੇ ਖਦਸ਼ੇ ਦੇ ਵਿਚਕਾਰ ਰਾਸ਼ਟਰਪਤੀ ਜ਼ੇਲੇਂਸਕੀ ਨੇ ਆਪਣੇ ਟੈਲੀਗ੍ਰਾਮ ਚੈਨਲ ਵਿੱਚ ਕਿਹਾ ਕਿ ਉਨ੍ਹਾਂ ਨੇ ਸਾਨੂੰ ਕਈ ਵਾਰ ਤਬਾਹ ਕਰਨ ਦੀ ਕੋਸ਼ਿਸ਼ ਕੀਤੀ ਪਰ ਉਹ ਅਜਿਹਾ ਨਹੀਂ ਕਰ ਸਕੇ। ਜੇਕਰ ਕੋਈ ਇਹ ਸੋਚਦਾ ਹੈ ਕਿ ਯੂਕ੍ਰੇਨੀਅਨ ਡਰ ਜਾਣਗੇ, ਟੁੱਟ ਜਾਣਗੇ ਜਾਂ ਆਤਮ ਸਮਰਪਣ ਕਰ ਦੇਣਗੇ, ਉਹ ਯੂਕ੍ਰੇਨ ਬਾਰੇ ਕੁਝ ਨਹੀਂ ਜਾਣਦਾ। ਯੂਕ੍ਰੇਨ ਦੇ ਰਾਸ਼ਟਰਪਤੀ ਨੇ ਕਿਹਾ ਕਿ ਘਰ ਜਾਓ। ਰੂਸੀ ਬੋਲਣ ਵਾਲੇ ਲੋਕਾਂ ਦੀ ਰੱਖਿਆ ਕਰੋ। ਕੁਲੇਬਾ ਨੇ ਕਿਹਾ ਕਿ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਕੋਲ ਇਸ ਨੂੰ ਜਿੱਤਣ ਦਾ ਕੋਈ ਮੌਕਾ ਨਹੀਂ ਹੈ। ਸਾਨੂੰ ਯੂਕ੍ਰੇਨ ਦੀ ਰੱਖਿਆ ਵਿੱਚ ਮਦਦ ਕਰਨ ਲਈ ਭਾਈਵਾਲਾਂ ਦੀ ਲੋੜ ਹੈ।

More News

NRI Post
..
NRI Post
..
NRI Post
..