Presidential Elections : ਸ਼੍ਰੋਮਣੀ ਅਕਾਲੀ ਦਲ ਵੱਲੋਂ ਦਰੋਪਦੀ ਮੁਰਮੂ ਦਾ ਸਮਰਥਨ

by jaskamal

ਨਿਊਜ਼ ਡੈਸਕ : ਸ਼੍ਰੋਮਣੀ ਅਕਾਲੀ ਦਲ ਨੇ ਰਾਸ਼ਟਰਪਤੀ ਚੋਣਾਂ ਲਈ ਭਾਜਪਾ ਦੀ ਅਗਵਾਈ ਵਾਲੇ ਕੌਮੀ ਜਮਹੂਰੀ ਗੱਠਜੋੜ (ਐੱਨਡੀਏ) ਦੀ ਉਮੀਦਵਾਰ ਦਰੋਪਦੀ ਮੁਰਮੂ ਦੇ ਸਮਰਥਨ ਦਾ ਐਲਾਨ ਕੀਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਭਾਜਪਾ ਨਾਲ ਵੱਖਰੇਵਿਆਂ ਦੇ ਬਾਵਜੂਦ ਦਰੋਪਦੀ ਮੁਰਮੂ ਲਈ ਸਮਰਥਨ ਦਾ ਐਲਾਨ ਕੀਤਾ ਗਿਆ ਹੈ।

ਇਥੇ ਮੀਡੀਆ ਨੂੰ ਸੰਬੋਧਨ ਕਰਦਿਆਂ ਬਾਦਲ ਨੇ ਕਿਹਾ ਕਿ ਪਾਰਟੀ ਨੇ ਇਕਜੁੱਟਤਾ ਨਾਲ ਫੈਸਲਾ ਲੈਂਦਿਆਂ ਦਰੋਪਦੀ ਮੁਰਮੂ ਲਈ ਸਮਰਥਨ ਐਲਾਨਿਆ ਹੈ। ਉਨ੍ਹਾਂ ਨੇ ਖੇਤੀ ਕਾਨੂੰਨਾਂ ਤੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਭਾਜਪਾ ਨਾਲ ਕਈ ਮੁੱਦਿਆਂ ’ਤੇ ਵਖਰੇਵੇਂ ਹਨ ਪਰ ਪਾਰਟੀ ਨੇ ਸਮਾਜ ਦੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਹਮੇਸ਼ਾ ਕੰਮ ਕੀਤਾ ਹੈ। ਇਸੇ ਦੌਰਾਨ ਦਰੋਪਦੀ ਮੁਰਮੂ ਨੇ ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਵਿੱਚ ਵੋਟਾਂ ਲਈ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ।