ਪ੍ਰਧਾਨ ਮੰਤਰੀ ਮੋਦੀ ਨੂੰ ਗਲੋਬਲ ਊਰਜਾ ਅਤੇ ਵਾਤਾਵਰਣ ਲੀਡਰਸ਼ਿਪ ਪੁਰਸਕਾਰ ਨਾਲ ਨਵਾਜਿਆ

by vikramsehajpal

ਹਿਊਸਟਨ (ਦੇਵ ਇੰਦਰਜੀਤ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ਼ੁੱਕਰਵਾਰ ਨੂੰ ਕੈਂਬਰਿਜ ਐਨਰਜੀ ਰਿਸਰਚ ਐਸੋਸੀਏਟਸ ਵੀਕ (ਸੇਰਾਵੀਕ) ਦੇ ਗਲੋਬਲ ਊਰਜਾ ਅਤੇ ਵਾਤਾਵਰਣ ਲੀਡਰਸ਼ਿਪ ਪੁਰਸਕਾਰ ਨਾਲ ਨਵਾਜਿਆ ਗਿਆ।ਵੀਡੀਓ ਕਾਨਫਰੰਸ ਜ਼ਰੀਏ ਆਯੋਜਿਤ ਇਕ ਪ੍ਰੋਗਰਾਮ ਵਿਚ ਪ੍ਰਧਾਨ ਮੰਤਰੀ ਨੇ ਇਹ ਸਨਮਾਨ ਸਵੀਕਾਰ ਕੀਤਾ ਅਤੇ ਇਸ ਨੂੰ ਦੇਸ਼ ਦੀ ਜਨਤਾ ਨੂੰ ਸਮਰਪਿਤ ਕੀਤਾ।

ਇਸ ਮੌਕੇ ’ਤੇ ਆਪਣੇ ਸੰਬੋਧਨ ਵਿਚ ਉਨ੍ਹਾਂ ਨੇ ਕਿਹਾ, ‘ਮੈਂ ਬਹੁਤ ਨਿਮਰਤਾ ਨਾਲ ਸੇਰਾਵੀਕ ਗਲੋਬਲ ਊਰਜਾ ਅਤੇ ਵਾਤਾਵਰਣ ਲੀਡਰਸ਼ਿਪ ਪੁਰਸਕਾਰ ਨੂੰ ਸਵੀਕਾਰ ਕਰਦਾ ਹਾਂ। ਮੈਂ ਇਸ ਪੁਰਸਕਾਰ ਨੂੰ ਆਪਣੇ ਮਹਾਨ ਦੇਸ਼ ਦੀ ਜਨਤਾ ਨੂੰ ਸਮਰਪਿਤ ਕਰਦਾ ਹਾਂ। ਮੈਂ ਇਹ ਪੁਰਸਕਾਰ ਆਪਣੀ ਭੂਮੀ ਦੀ ਮਹਾਨ ਪਰੰਪਰਾ ਨੂੰ ਸਮਰਪਿਤ ਕਰਦਾ ਹਾਂ, ਜਿਸ ਨੇ ਵਾਤਾਵਰਣ ਨੂੰ ਹਮੇਸ਼ਾ ਰਾਹ ਦਿਖਾਈ ਹੈ।’

ਸੇਰਾਵੀਕ ਗਲੋਬਲ ਊਰਜਾ ਅਤੇ ਵਾਤਾਵਰਣ ਲੀਡਰਸ਼ਿਪ ਪੁਰਸਕਾਰ ਦੀ ਸ਼ੁਰੂਆਤ 2016 ਵਿਚ ਹੋਈ ਸੀ। ਗਲੋਬਲ ਊਰਜਾ ਅਤੇ ਵਾਤਾਵਰਣ ਦੇ ਖੇਤਰ ਵਿਚ ਵਚਨਬੱਧ ਅਗਵਾਈ ਲਈ ਇਹ ਪੁਰਸਕਾਰ ਪ੍ਰਦਾਨ ਕੀਤਾ ਜਾਂਦਾ ਹੈ। ਡਾ. ਡੇਨੀਅਲ ਯੇਰਗਿਲ ਨੇ 1983 ਵਿਚ ਸੇਰਾਵੀਕ ਦੀ ਸਥਾਪਨਾ ਕੀਤੀ ਸੀ। ਇਸ ਦੀ ਸਥਾਪਨਾ ਦੇ ਬਾਅਦ ਹਰੇਕ ਸਾਲ ਮਾਰਚ ਮਹੀਨੇ ਵਿਚ ਹਿਊਸਟਨ ਵਿਚ ਸੇਰਾਵੀਕ ਦਾ ਆਯੋਜਨ ਹੁੰਦਾ ਹੈ। ਇਸ ਦੀ ਗਿਣਤੀ ਵਿਸ਼ਵ ਦੇ ਮੋਹਰੀ ਊਰਾ ਮੰਚਾਂ ਵਿਚ ਹੁੰਦੀ ਹੈ। ਇਸ ਸਾਲ ਇਹ ਆਯੋਜਨ ਡਿਜੀਟਲ ਤਰੀਕੇ ਨਾਲ 1 ਤੋਂ 5 ਮਾਰਚ ਤੱਕ ਹੋਇਆ।