ਪ੍ਰਧਾਨ ਮੰਤਰੀ ਮੋਦੀ ਨੇ ਭਗਵੰਤ ਸਿੰਘ ਮਾਨ ਨੂੰ ਦਿੱਤੀ ਵਧਾਈ

by jaskamal

ਨਿਊਜ਼ ਡੈਸਕ : ਪੰਜਾਬ ਵਿਧਾਨ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਤੋਂ ਬਾਅਦ ਅੱਜ ਭਗਵੰਤ ਸਿੰਘ ਮਾਨ ਨੇ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ 'ਚ ਮੁੱਖ ਮੰਤਰੀ ਵਜੋਂ ਹਲਫ ਲਿਆ। ਇਸ ਸਮਾਗਮ 'ਚ ਵੱਡੀ ਗਿਣਤੀ 'ਚ ਲੋਕ ਪੁੱਜੇ ਹੋਏ ਸਨ। ਇਸ ਤੋਂ ਇਲਾਵਾ ਕਈ ਸ਼ਖ਼ਸੀਅਤਾਂ ਪੁੱਜੀਆਂ ਸਨ। ਸਹੁੰ ਚੁੱਕਣ ਤੋਂ ਬਾਅਦ ਭਗਵੰਤ ਸਿੰਘ ਮਾਨ ਨੂੰ ਚੰਡੀਗੜ੍ਹ ਵਿਖੇ ਸਕੱਤਰੇਤ 'ਚ ਗਾਰਡ ਆਫ ਆਨਰ ਦਿੱਤਾ ਗਿਆ।

ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਗਵੰਤ ਸਿੰਘ ਮਾਨ ਨੂੰ ਟਵੀਟ ਕਰ ਕੇ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਸੂਬੇ ਦੇ ਵਿਕਾਸ ਤੇ ਭਲਾਈ ਲਈ ਮਿਲ ਕੇ ਕੰਮ ਕਰਾਂਗੇ। ਇਸ ਤੋਂ ਬਾਅਦ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ।

https://twitter.com/narendramodi/status/1504020972898500609?ref_src=twsrc%5Etfw%7Ctwcamp%5Etweetembed%7Ctwterm%5E1504020972898500609%7Ctwgr%5E%7Ctwcon%5Es1_&ref_url=https%3A%2F%2Famp.dev%2Fdocumentation%2Fguides-and-tutorials%2Fstart%2Fcreate%2Fbasic_markup%2F