ਅੱਜ ਫੇਰ ਪੰਜਾਬ ਆਉਣਗੇ ਪ੍ਰਧਾਨ ਮੰਤਰੀ ਮੋਦੀ, ਹੁਸ਼ਿਆਰਪੁਰ ‘ਚ ਕਰਨਗੇ ਰੈਲੀ

by jagjeetkaur

ਹੁਸ਼ਿਆਰਪੁਰ : ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੁਸ਼ਿਆਰਪੁਰ ਵਿਖੇ ਇਕ ਚੋਣ ਰੈਲੀ ਨੂੰ ਸੰਬੋਧਨ ਕਰਨ ਲਈ ਮੁੜ ਪੰਜਾਬ ਆਉਣਗੇ। ਪੀਐੱਮ ਨਰਿੰਦਰ ਮੋਦੀ ਹੁਸ਼ਿਆਰਪੁਰ ’ਚ ਬੀਜੇਪੀ ਉਮੀਦਵਾਰ ਅਨੀਤਾ ਸੋਮਪ੍ਰਕਾਸ਼ ਦੇ ਹੱਕ ’ਚ ਚੋਣ ਪ੍ਰਚਾਰ ਕਰਨਗੇ। ਇਸ ਤੋਂ ਪਹਿਲਾਂ ਪੀਐਮ ਨਰਿੰਦਰ ਮੋਦੀ ਪਟਿਆਲਾ ਵਿਖੇ ਪਹੁੰਚੇ ਸੀ ਜਿੱਥੇ ਉਨ੍ਹਾਂ ਨੇ ਬੀਜੇਪੀ ਉਮੀਦਵਾਰ ਪਰਨੀਤ ਕੌਰ ਦੇ ਹੱਕ ’ਚ ਚੋਣ ਪ੍ਰਚਾਰ ਕੀਤਾ ਸੀ। ਇਸ ਤੋਂ ਬਾਅਦ ਉਹ ਗੁਰਦਾਸਪੁਰ ਅਤੇ ਜਲੰਧਰ ‘ਚ ਚੋਣ ਰੈਲੀਆਂ ਕਰਕੇ ਉਹ ਆਪਣੇ ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰ ਚੁੱਕੇ ਹਨ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 1 ਜੂਨ ਨੂੰ ਵੋਟਾਂ ਪੈਣੀਆਂ ਹਨ ਅਤੇ ਚੋਣ ਪ੍ਰਚਾਰ 30 ਮਈ ਨੂੰ ਸ਼ਾਮ 6 ਵਜੇ ਰੁਕ ਜਾਵੇਗਾ।