ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਫੋਨ ਕਰ ਪੁੱਛਿਆ ਹਾਲ; ਸਿਹਤਯਾਬੀ ਦੀ ਕੀਤੀ ਕਾਮਨਾ

by jaskamal

ਨਿਊਜ਼ ਡੈਸਕ (ਜਸਕਮਲ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਫੋਨ ’ਤੇ ਗੱਲਬਾਤ ਕੀਤੀ ਤੇ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਪੁੱਛਿਆ। ਸ੍ਰੀ ਬਾਦਲ ਕਰੋਨਾ ਤੋਂ ਪੀੜਤ ਹਨ ਤੇ ਉਹ ਇਸ ਵੇਲੇ ਲੁਧਿਆਣਾ ਦੇ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ (ਡੀਐੱਮਸੀਐੱਚ) ਵਿੱਚ ਦਾਖਲ ਹਨ।

ਜ਼ਿਕਰਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਪਿਛਲੇ ਦਿਨਾਂ ਤੋਂ ਲਗਾਤਾਰ ਹਲਕਾ ਲੰਬੀ ਵਿਖੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਸੀ। ਇਥੇ ਇਹ ਵੀ ਦੱਸਣਯੋਗ ਹੈ ਕਿ ਖੇਤੀ ਕਾਨੂੰਨਾਂ ਦੇ ਲਗਾਤਾਰ ਵਧ ਰਹੇ ਵਿਰੋਧ ਕਾਰਨ ਅਕਾਲੀ ਦਲ ਨੇ ਭਾਜਪਾ ਨਾਲੋਂ ਨਾਤਾ ਤੋੜ ਲਿਆ ਸੀ, ਪਰ ਇਥੇ ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਸਿਆਸੀ ਮਸਲੇ ਪਾਸੇ ਰੱਖ ਉਨ੍ਹਾਂ ਦੀ ਸਿਹਤਯਾਬਤਾ ਦੀ ਕਾਮਨਾ ਕੀਤੀ ਗਈ ਹੈ।