PM Modi ਨੇ Ukraine ‘ਚ ਤੁਰੰਤ ਜੰਗਬੰਦੀ ਦੀ ਕੀਤੀ ਅਪੀਲ

by jaskamal

ਨਿਊਜ਼ ਡੈਸਕ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੂਕਰੇਨ 'ਚ ਤੁਰੰਤ ਜੰਗਬੰਦੀ ਦਾ ਸੱਦਾ ਦਿੱਤਾ ਤੇ ਸੰਕਟ ਦੇ ਹੱਲ ਲਈ ਗੱਲਬਾਤ ਤੇ ਕੂਟਨੀਤੀ ਦੇ ਰਾਹ 'ਤੇ ਵਾਪਸੀ ਦਾ ਸੱਦਾ ਦਿੱਤਾ। ਇਸ ਦੌਰਾਨ ਡੈਨਮਾਰਕ ਦੇ ਪ੍ਰਧਾਨ ਮੰਤਰੀ ਮੇਟੇ ਫਰੈਡਰਿਕਸਨ ਨੇ ਉਮੀਦ ਜਤਾਈ ਕਿ ਭਾਰਤ ਯੁੱਧ ਨੂੰ ਖਤਮ ਕਰਨ ਲਈ ਰੂਸ 'ਤੇ ਆਪਣੇ ਪ੍ਰਭਾਵ ਦੀ ਵਰਤੋਂ ਕਰੇਗਾ। ਮੋਦੀ ਨੇ ਦੁਵੱਲੀ ਗੱਲਬਾਤ ਤੋਂ ਬਾਅਦ ਕਿਹਾ ਕਿ ਉਨ੍ਹਾਂ ਨੇ ਯੂਕਰੇਨ ਦੇ ਸੰਕਟ 'ਤੇ ਚਰਚਾ ਕੀਤੀ ਤੇ ਯੂਕਰੇਨ 'ਚ ਤੁਰੰਤ ਜੰਗਬੰਦੀ ਦੀ ਮੰਗ ਕੀਤੀ।

ਮੋਦੀ ਨੇ ਕਿਹਾ  ਹੈ ਕਿ ਅਸੀਂ ਯੂਕਰੇਨ ਵਿੱਚ ਤੁਰੰਤ ਜੰਗਬੰਦੀ ਦੀ ਅਪੀਲ ਕੀਤੀ ਹੈ ਤੇ ਸੰਕਟ ਦੇ ਹੱਲ ਲਈ ਗੱਲਬਾਤ ਅਤੇ ਕੂਟਨੀਤੀ ਦੇ ਰਾਹ 'ਤੇ ਪਰਤਣ ਦੀ ਅਪੀਲ ਕੀਤੀ ਹੈ। ਫਰੈਡਰਿਕਸਨ ਨੇ ਉਮੀਦ ਜਤਾਈ ਕਿ ਭਾਰਤ ਰੂਸ 'ਤੇ ਆਪਣੇ ਪ੍ਰਭਾਵ ਦੀ ਵਰਤੋਂ ਕਰੇਗਾ। ਉਸ ਨੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੂੰ ਜੰਗ ਖਤਮ ਕਰਨ ਤੇ ਕਤਲੇਆਮ ਰੋਕਣ ਲਈ ਕਿਹਾ।