ਇੰਸਪੈਕਟਰ ਦੀ ਨੌਕਰੀ ਦਿਵਾਉਣ ਲਈ ਰਿਸ਼ਵਤ ਮੰਗਣ ਦੇ ਦੋਸ਼ ’ਚ ਪ੍ਰਿੰਸੀਪਲ ਗ੍ਰਿਫਤਾਰ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮਕਸਦ ਨਾਲ ਜਾਰੀ ਕੀਤਾ ਗਏ ਹੈਲਪ ਲਾਈਨ ਨੰਬਰ ਰਾਹੀਂ ਰਿਸ਼ਵਤ ਲੈਣ ਵਾਲਿਆਂ ਦੀ ਹੁਣ ਖੈਰ ਨਹੀਂ ਹੈ। ਮੋਹਾਲੀ 'ਚ ਵਿਜੀਲੈਂਸ ਵੱਲੋਂ ਫੇਜ਼ ਪੰਜ ਸਥਿਤ ਆਈ.ਟੀ.ਆਈ. ਦੇ ਪ੍ਰਿੰਸੀਪਲ ਸ਼ਮਸ਼ੇਰ ਸਿੰਘ ਪੁਰਖਾਲਵੀ ਨੂੰ ਰਿਸ਼ਵਤ ਮੰਗਣ ਦੇ ਦੋਸ਼ ’ਚ ਗ੍ਰਿਫਤਾਰ ਕੀਤਾ ਗਿਆ ਹੈ।

ਜਾਣਕਾਰੀ ਅਨੁਸਾਰ ਪ੍ਰਿੰਸੀਪਲ ’ਤੇ ਇਕ ਹਰਦੀਪ ਸਿੰਘ ਨਾਂ ਦੇ ਵਿਅਕਤੀ ਕੋਲੋਂ ਇੰਸਪੈਕਟਰ ਦੀ ਨੌਕਰੀ ਦਿਵਾਉਣ ਲਈ ਪੰਜਾਹ ਹਜ਼ਾਰ ਰੁਪਏ ਦੀ ਰਿਸ਼ਵਤ ਮੰਗਣ ਦਾ ਦੋਸ਼ ਲਗਾਇਆ ਗਿਆ ਹੈ। ਹਰਦੀਪ ਸਿੰਘ ਨੇ ਰਿਸ਼ਵਤ ਮੰਗਣ ਦੀ ਵੀਡੀਓ ਮੁੱਖ ਮੰਤਰੀ ਵੱਲੋਂ ਜਾਰੀ ਹੈਲਪ ਲਾਈਨ ਨੰਬਰ ਉਤੇ ਭੇਜੀ ਸੀ।